ਦਿੱਲੀ ਪੁਲਿਸ ਦੀ ਅੱਤਵਾਦੀਆਂ ਨਾਲ ਮੁੱਠਭੇੜ,ISIS ਦਾ ਅੱਤਵਾਦੀ ਧੌਲਾ ਖੂਹ ਇਲਾਕੇ ਤੋਂ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਹੋਰ ਅੱਤਵਾਦੀਆਂ ਦੀ ਭਾਲ ਵਿਚ ਜੁਟੀ

Delhi police

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਇੱਕ ਅੱਤਵਾਦੀ ਨੂੰ ਦਿੱਲੀ ਦੇ ਧੌਲਾ ਖੂਹ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ। ਅੱਤਵਾਦੀ ਕੋਲੋਂ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।

 

 

ਪੁਲਿਸ ਜਾਂਚ ਕਰ ਰਹੀ ਹੈ ਕਿ ਅੱਤਵਾਦੀ ਕਿਸ ਮਕਸਦ ਨਾਲ ਦਿੱਲੀ ਵਿਚ ਰਹਿ ਰਿਹਾ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਧੌਲਾ ਖੂਹ ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਮੁੱਠਭੇੜ ਤੋਂ ਬਾਅਦ ਇੱਕ ਆਈਐਸਆਈਐਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇਕ ਆਈਈਡੀ ਵੀ ਬਰਾਮਦ ਕੀਤੀ ਗਈ ਹੈ। ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ 15 ਅਗਸਤ ਨੂੰ ਦਿੱਲੀ ਵਿੱਚ ਅੱਤਵਾਦੀ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਸੀ। ਉਸ ਸਮੇਂ ਤੋਂ ਹੀ ਦਿੱਲੀ ਪੁਲਿਸ ਬਹੁਤ ਸੁਚੇਤ ਸੀ।

ਪੁਲਿਸ ਨੇ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੜਕੇ ਹੀ ਕਾਰਵਾਈ ਕੀਤੀ ਅਤੇ ਮੁਕਾਬਲੇ ਵਿੱਚ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਅਨੁਸਾਰ ਪੁਲਿਸ ਕੁਝ ਹੋਰ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ।