ਅਗਲੇ 24 ਘੰਟਿਆਂ ‘ਚ ਕਈ ਰਾਜਾਂ ‘ਚ ਹੋ ਸਕਦੀ ਹੈ ਭਾਰੀ ਬਾਰਸ਼, ਜਾਰੀ ਕੀਤਾ ਗਿਆ ਅਲਰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਨ੍ਹੀਂ ਦਿਨੀਂ ਦੇਸ਼ ਭਰ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਉੱਤਰ ਪੂਰਬੀ ਰਾਜਾਂ ਵਿਚ ਹੜ੍ਹਾਂ ਕਾਰਨ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ

Rain

ਨਵੀਂ ਦਿੱਲੀ- ਇਨ੍ਹੀਂ ਦਿਨੀਂ ਦੇਸ਼ ਭਰ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਉੱਤਰ ਪੂਰਬੀ ਰਾਜਾਂ ਵਿਚ ਹੜ੍ਹਾਂ ਕਾਰਨ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਮੀਂਹ ਕਾਰਨ ਉੜੀਸਾ, ਉਤਰਾਖੰਡ ਅਤੇ ਗੁਜਰਾਤ ਸਣੇ ਕਈ ਰਾਜਾਂ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਅਗਲੇ 24 ਘੰਟਿਆਂ ਵਿਚ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਬਾਰਸ਼ ਦੀ ਚਿਤਾਵਨੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਬਿਹਾਰ ਵਿਚ ਹੜ੍ਹਾਂ ਕਾਰਨ ਸਥਿਤੀ ਹੋਰ ਵੀ ਬਦਤਰ ਹੋ ਗਈ। ਸ਼ੁੱਕਰਵਾਰ ਨੂੰ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧ ਕੇ 82.92 ਲੱਖ ਹੋ ਗਈ। ਉੱਤਰ ਭਾਰਤ ਵਿਚ ਵੀ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਵਿਚ ਬਾਰਸ਼ ਤੋਂ ਕੋਈ ਰਾਹਤ ਨਹੀਂ ਮਿਲੇਗੀ। ਕਈ ਰਾਜਾਂ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪੂਰਬੀ ਰਾਜਸਥਾਨ, ਕੋਂਕਣ ਗੋਆ, ਤੱਟ ਕਰਨਾਟਕ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ ਉਤੇ ਭਾਰੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਦੇ ਕੁਝ ਹਿੱਸੇ, ਬਿਹਾਰ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬ ਭਾਰਤ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਮਹਾਰਾਸ਼ਟਰ ਵਿਚ ਓਂਰਜ਼ ਚੇਤਾਵਨੀ- ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਰਾਏਗੜ੍ਹ ਅਤੇ ਕੋਂਕਣ ਖੇਤਰਾਂ ਵਿਚ ਭਾਰੀ ਬਾਰਸ਼ ਬਾਰੇ ‘ਓਂਰਜ਼ ਚਿਤਾਵਨੀ’ ਜਾਰੀ ਕੀਤੀ ਹੈ। ਇਹ ਚਿਤਾਵਨੀ ਅਗਲੇ 48 ਘੰਟਿਆਂ ਲਈ ਹੈ। ਪਲਘਰ, ਠਾਣੇ, ਮੁੰਬਈ, ਰਾਏਗੜ੍ਹ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੂਫਾਨ ਦੇ ਨਾਲ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੱਧ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਚਿਤਾਵਨੀ- ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਦੇ ਛੇ ਜ਼ਿਲ੍ਹਿਆਂ- ਹੋਸ਼ੰਗਾਬਾਦ, ਬੈਤੂਲ, ਹਰਦਾ, ਜਬਲਪੁਰ, ਨਰਸਿੰਘਪੁਰ ਅਤੇ ਸਿਓਨੀ ਵਿਚ ਅਗਲੇ 24 ਘੰਟਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਇਨ੍ਹਾਂ ਛੇ ਜ਼ਿਲ੍ਹਿਆਂ ਵਿਚ ਸ਼ਨੀਵਾਰ ਸਵੇਰ ਤੱਕ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਰਾਜ ਦੇ 12 ਹੋਰ ਜ਼ਿਲ੍ਹਿਆਂ ਵਿਡੀਸ਼ਾ, ਰਾਏਸਨ, ਸਿਹੌਰ, ਉਜੈਨ, ਦੇਵਾਸ, ਕਟਨੀ, ਛਿੰਦਵਾੜਾ, ਮੰਡਲਾ, ਬਾਲਾਘਾਟ, ਪਨਾ, ਸਾਗਰ ਅਤੇ ਦਮੋਹ ਵਿੱਚ ਕੁਝ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਚਿਤਾਵਨੀ ਵੀ ਦਿੱਤੀ। ਸਕਾਈਮੈਟ ਦੇ ਅਨੁਸਾਰ, ਪੂਰਬੀ ਰਾਜਸਥਾਨ, ਕੋਂਕਣ ਗੋਆ, ਤੱਟ ਕਰਨਾਟਕ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ ਉਤੇ ਭਾਰੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਦੇ ਕੁਝ ਹਿੱਸੇ, ਬਿਹਾਰ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬ ਭਾਰਤ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।