ਅਫ਼ਗਾਨ ਸੰਕਟ 'ਤੇ ਹਰਦੀਪ ਪੁਰੀ ਦਾ ਬਿਆਨ, ‘ਗੁਆਂਢੀ ਦੇਸ਼ ਦੇ ਹਾਲਾਤ ਦੱਸਦੇ ਨੇ ਕਿ CAA ਕਿਉਂ ਜ਼ਰੂਰੀ'

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਪੈਟਰੋਲੀਅਮ ਅਤੇ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਫ਼ਗਾਨਿਸਤਾਨ ਸੰਕਟ ਦਾ ਜ਼ਿਕਰ ਕਰਦਿਆਂ ਨਾਗਰਿਕਤਾ ਸੋਧ ਕਾਨੂੰਨ ਨੂੰ ਜ਼ਰੂਰੀ ਦੱਸਿਆ ਹੈ

Hardeep Puri

ਨਵੀਂ ਦਿੱਲੀ: ਕੇਂਦਰੀ ਪੈਟਰੋਲੀਅਮ ਅਤੇ ਗੈਸ ਮੰਤਰੀ ਹਰਦੀਪ ਸਿੰਘ ਪੁਰੀ (Hardeep Puri ) ਨੇ ਅਫ਼ਗਾਨਿਸਤਾਨ ਸੰਕਟ ਦਾ ਜ਼ਿਕਰ ਕਰਦਿਆਂ ਨਾਗਰਿਕਤਾ ਸੋਧ ਕਾਨੂੰਨ ਨੂੰ ਜ਼ਰੂਰੀ ਦੱਸਿਆ ਹੈ। ਪੁਰੀ ਨੇ ਟਵੀਟ ਕਰਕੇ ਕਿਹਾ ਕਿ ਗੁਆਂਢੀ ਦੇਸ਼ ਵਿਚ ਸਿੱਖ ਅਤੇ ਹਿੰਦੂਆਂ ਦੇ ਨਾਲ ਜਿਸ ਤਰ੍ਹਾਂ ਦਾ ਵਰਤਾਅ ਹੋ ਰਿਹਾ ਹੈ, ਉਸ ਤੋਂ ਪਤਾ ਚੱਲਦਾ ਹੈ ਕਿ ਦੇਸ਼ ਵਿਚ ਸੀਏਏ (Citizenship Amendment Act) ਲਾਗੂ ਕਰਨਾ ਕਿਉਂ ਜ਼ਰੂਰੀ ਹੈ।

ਹੋਰ ਪੜ੍ਹੋ: ਭਾਜਪਾ ਨੂੰ “ਹਿੰਦੂ” ਸ਼ਬਦ ਨੂੰ ਹਾਈਜੈਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਹਰੀਸ਼ ਰਾਵਤ

ਦੱਸ ਦਈਏ ਕਿ ਸੀਏਏ ਵਿਚ ਗੁਆਂਢੀ ਦੇਸ਼ਾਂ ਦੇ ਘੱਟਗਿਣਤੀ ਭਾਈਚਾਰਿਆਂ (ਹਿੰਦੂ, ਬੋਧ, ਜੈਨ, ਪਾਰਸੀ, ਈਸਾਈ ਅਤੇ ਸਿੱਖ) ਨੂੰ ਭਾਰਤੀ ਨਾਗਰਿਕਤਾ ਦੇਣ ਦਾ ਪ੍ਰਸਤਾਵ ਹੈ। ਕੇਂਦਰੀ ਮੰਤਰੀ ਹਰਦੀਪ ਸਿਘ ਪੁਰੀ ਨੇ ਅਫ਼ਗਾਨ ਤੋਂ ਭਾਰਤ ਲਿਆਂਦੇ ਗਏ ਲੋਕਾਂ ਦੀ ਖ਼ਬਰ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਸਾਡੇ ਅਸਥਿਰ ਗੁਆਂਢ ਦੀਆਂ ਤਾਜ਼ਾ ਘਟਨਾਵਾਂ ਅਤੇ ਜਿਸ ਤਰ੍ਹਾਂ ਉੱਥੋ ਦੇ ਸਿੱਖ ਅਤੇ ਹਿੰਦੂ ਬੁਰੇ ਦੌਰ ਵਿਚੋਂ ਗੁਜ਼ਰ ਰਹੇ ਹਨ ਇਹ ਦੱਸਦਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਜ਼ਰੂਰੀ ਹੈ’।

ਹੋਰ ਪੜ੍ਹੋ: PM ਵੱਲੋਂ ਕਲਿਆਣ ਸਿੰਘ ਨੂੰ ਸ਼ਰਧਾਂਜਲੀ, ਕਿਹਾ- ਉਹਨਾਂ ਦੇ ਸੁਪਨੇ ਪੂਰੇ ਕਰਨ 'ਚ ਕੋਈ ਕਸਰ ਨਾ ਛੱਡਿਓ

ਦਰਅਸਲ ਮੌਜੂਦਾ ਕਾਨੂੰਨ ਮੁਤਾਬਕ ਕਿਸੇ ਵੀ ਵਿਅਕਤੀ ਨੂੰ ਭਾਰਤੀ ਨਾਗਰਿਕਤਾ ਲੈਣ ਲਈ ਘੱਟੋ ਘੱਟ 11 ਸਾਲ ਭਾਰਤ ਵਿਚ ਰਹਿਣਾ ਲਾਜ਼ਮੀ ਹੈ ਪਰ ਇਸ ਸਮਾਂ ਸੀਮਾਂ ਨੂੰ ਗੁਆਂਢੀ ਦੇਸ਼ਾਂ ਦੇ ਘੱਟ ਗਿਣਤੀਆਂ ਲਈ 11 ਤੋਂ ਘਟਾ ਕੇ ਛੇ ਸਾਲ ਕੀਤਾ ਜਾਣਾ ਹੈ। ਨਾਗਰਿਕਤਾ ਸੋਧ ਕਾਨੂੰਨ 2019 ਨੂੰ ਸੰਸਦ ਵਿਚ ਪਾਸ ਕੀਤਾ ਜਾ ਚੁੱਕਾ ਹੈ ਪਰ ਦਸੰਬਰ 2019 ਤੋਂ ਬਾਅਦ ਇਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਹੈ।