Kolkata doctor case : CBI ਨੂੰ ਸਾਬਕਾ ਪ੍ਰਿੰਸੀਪਲ ਅਤੇ 4 ਹੋਰ ਡਾਕਟਰਾਂ ਦੇ ਪੋਲੀਗ੍ਰਾਫ ਟੈਸਟ ਲਈ ਅਦਾਲਤ ਤੋਂ ਮਿਲੀ ਮਨਜ਼ੂਰੀ : ਸੂਤਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ 4 ਟ੍ਰੇਨੀ ਡਾਕਟਰਾਂ ਦਾ ਪੋਲੀਗ੍ਰਾਫ ਟੈਸਟ ਕਰਵਾਏਗੀ CBI

RG Kar ex-principal

 Kolkata doctor rape-murder case : ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਕਤਲ ਦੇ ਮਾਮਲੇ ਵਿੱਚ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਕੇਂਦਰੀ ਜਾਂਚ ਬਿਊਰੋ (CBI) ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ 4 ਟ੍ਰੇਨੀ ਡਾਕਟਰਾਂ ਦਾ ਪੋਲੀਗ੍ਰਾਫ ਟੈਸਟ ਕਰਵਾਏਗੀ। 

ਦਰਅਸਲ 'ਚ ਵੀਰਵਾਰ ਨੂੰ ਸੀਬੀਆਈ ਨੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ। ਇੱਥੇ ਸੀਬੀਆਈ ਨੇ ਘੋਸ਼ ਤੋਂ ਇਲਾਵਾ ਕੁਝ ਹੋਰ ਲੋਕਾਂ ਦੇ ਪੋਲੀਗ੍ਰਾਫ਼ ਟੈਸਟ ਦੀ ਮੰਗ ਕੀਤੀ ਸੀ। ਸੂਤਰਾਂ ਅਨੁਸਾਰ ਅਦਾਲਤ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਟੈਸਟ ਦੀ ਇਜਾਜ਼ਤ ਦਿੱਤੀ ਹੈ। ਸੀਬੀਆਈ ਸੂਤਰਾਂ ਨੇ ਦੱਸਿਆ ਕਿ ਡਾਕਟਰ ਘੋਸ਼ ਤੋਂ ਇਲਾਵਾ ਚਾਰ ਹੋਰ ਡਾਕਟਰਾਂ ਦੇ ਪੋਲੀਗ੍ਰਾਫ਼ ਟੈਸਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਸੂਤਰਾਂ ਦੀ ਮੰਨੀਏ ਤਾਂ ਡਾਕਟਰ ਸੰਦੀਪ ਘੋਸ਼ ਨੂੰ ਵੀ ਸੀਬੀਆਈ ਗ੍ਰਿਫਤਾਰ ਕਰ ਸਕਦੀ ਹੈ। ਦਰਅਸਲ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ। ਹਸਪਤਾਲ ਦੇ ਕਾਨਫਰੰਸ ਰੂਮ 'ਚ ਪੀੜਤਾ ਦੀ ਲਾਸ਼ ਮਿਲਣ ਦੇ ਦੋ ਦਿਨ ਬਾਅਦ ਘੋਸ਼ ਨੇ 9 ਅਗਸਤ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਕਈ ਵਾਰ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੁੱਛਗਿੱਛ ਲਈ ਪੇਸ਼ ਹੋ ਚੁੱਕੇ ਹਨ।

ਸੰਦੀਪ ਘੋਸ਼ ਤੋਂ ਪੁੱਛਗਿੱਛ ਕਰ ਰਹੀ ਹੈ ਸੀਬੀਆਈ 

ਮਹਿਲਾ ਡਾਕਟਰ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਸੰਦੀਪ ਘੋਸ਼ ਦੀ ਭੂਮਿਕਾ ਨੂੰ ਲੈ ਕੇ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਹਨ।ਅਧਿਕਾਰੀ ਨੇ ਦੱਸਿਆ ਕਿ ਸੀਬੀਆਈ ਅਧਿਕਾਰੀਆਂ ਨੇ ਪਿਛਲੇ ਕੁਝ ਦਿਨਾਂ ਵਿੱਚ ਘੋਸ਼ ਤੋਂ ਵੱਖ-ਵੱਖ ਸਵਾਲ ਪੁੱਛੇ ਹਨ। ਉਨ੍ਹਾਂ ਨੇ ਦੱਸਿਆ ਕਿ ਘੋਸ਼ ਨੂੰ ਸਵਾਲ ਪੁੱਛੇ ਗਏ ਹਨ ਕਿ ਡਾਕਟਰ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦਾ ਕੀ ਪ੍ਰਤੀਕਰਮ ਸੀ, ਲਾਸ਼ ਮਿਲਣ ਤੋਂ ਬਾਅਦ ਉਸ ਨੇ ਕਿਸ ਨਾਲ ਸੰਪਰਕ ਕੀਤਾ, ਉਸ ਨੇ ਮਾਪਿਆਂ ਨੂੰ ਲਾਸ਼ ਦੇਖਣ ਲਈ ਕਰੀਬ ਤਿੰਨ ਘੰਟੇ ਦਾ ਇੰਤਜ਼ਾਰ ਕਿਉਂ ਕਰਵਾਇਆ ਆਦਿ।