ਪੰਜਾਬ ਸਮੇਤ 7 ਸੂਬਿਆਂ ਦੇ ਮੁੱਖ ਮੰਤਰੀਆਂ ਤੇ ਸਿਹਤ ਮੰਤਰੀਆਂ ਨਾਲ ਕੋਰੋਨਾ ‘ਤੇ ਚਰਚਾ ਕਰਨਗੇ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ‘ਚ 55 ਲੱਖ ਤੋਂ ਪਾਰ ਪਹੁੰਚਿਆ ਕੋਰੋਨਾ ਦਾ ਅੰਕੜਾ

PM Modi

ਨਵੀਂ ਦਿੱਲ਼ੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਹੈਰਾਨੀਜਨਕ ਅੰਕੜੇ ਸਾਹਮਣੇ ਆ ਰਹੇ ਹਨ। ਇਸ ਦੇ ਚਲਦਿਆਂ ਵੱਖ-ਵੱਖ ਸੂਬਿਆਂ ਦੀ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਸਮੇਤ 7 ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਚਰਚਾ ਕਰਨਗੇ।

ਚਰਚਾ ਦੌਰਾਨ ਇਹ ਸੂਬੇ ਹੋਣਗੇ ਸ਼ਾਮਲ

ਦੇਸ਼ ਵਿਚ ਕਈ ਸੂਬੇ ਅਜਿਹੇ ਹਨ, ਜਿਨ੍ਹਾਂ ਦੀ ਹਾਲਤ ਕੋਰੋਨਾ ਕਾਰਨ ਗੰਭੀਰ ਬਣੀ ਹੋਈ ਹੈ। ਇਹਨਾਂ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਵਿਚ ਮਹਾਰਾਸ਼ਟਰ ਪਹਿਲੇ ਨੰਬਰ ‘ਤੇ ਹਨ।

ਇਸ ਤੋਂ ਇਲਾਵਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਵਿਚ ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਤਮਿਲਨਾਡੂ, ਦਿੱਲੀ ਅਤੇ ਪੰਜਾਬ ਵਿਚ ਸ਼ਾਮਲ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕੋਰੋਨਾ ਵਾਇਰਸ ਮਹਾਂਮਾਰੀ ‘ਤੇ 16 ਅਤੇ 17 ਜੂਨ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ।

ਦੇਸ਼ ‘ਚ ਕੋਰੋਨਾ ਦਾ ਅੰਕੜਾ 55 ਲੱਖ ਤੋਂ ਪਾਰ

ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿਚ 9,75,861 ਐਕਟਿਵ ਮਾਮਲੇ ਹਨ ਅਤੇ 44,97,867 ਲੋਕ ਠੀਕ ਹੋ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿਚ ਹੋਈਆਂ 1,053 ਮੌਤਾਂ ਤੋਂ ਬਾਅਦ ਦੇਸ਼ ਵਿਚ ਮਰਨ ਵਾਲਿਆਂ ਦੀ ਕੁੱਲ ਗਿਣਤੀ 88,935 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 55,62,663 ਹੋ ਗਈ ਹੈ। ਉੱਥੇ ਹੀ ਰਿਕਵਰੀ ਦਰ 80.86 ਫੀਸਦੀ ਅਤੇ ਮੌਤ ਦਰ 1.60 ਫੀਸਦੀ ਹੋ ਗਈ ਹੈ।