ਅਫਗਾਨਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ PM ਮੋਦੀ, ਪਾਕਿਸਤਾਨ ਦੇ ਉੱਪਰੋਂ ਦੀ ਭਰਨਗੇ ਉਡਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਫਗਾਨਿਸਤਾਨ ਵਿੱਚ ਚੱਲ ਰਹੇ ਸੰਕਟ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

PM modi

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ (PM Modi will not use Afghanistan's airspace, will fly over Pakistan) ਮਹਾਸਭਾ ਦੇ 76 ਵੇਂ ਸੈਸ਼ਨ ਵਿੱਚ ਹਿੱਸਾ ਲੈਣ ਲਈ ਬੁੱਧਵਾਰ ਨੂੰ ਚਾਰ ਦਿਨਾ ਅਮਰੀਕੀ ਦੌਰੇ ਲਈ ਰਵਾਨਾ ਹੋਏ। ਪਰ ਖਾਸ ਗੱਲ ਇਹ ਹੈ ਕਿ ਉਹਨਾਂ ਦਾ ਜਹਾਜ਼ ਅਫਗਾਨਿਸਤਾਨ ਰਾਹੀਂ ਅਮਰੀਕਾ ਲਈ ਸਿੱਧਾ ਹਵਾਈ ਖੇਤਰ ਦੀ ਵਰਤੋਂ ਨਹੀਂ ਕਰੇਗਾ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਦੇ ਹਵਾਈ ਖੇਤਰ PM Modi will not use Afghanistan's airspace, will fly over Pakistan)  ਰਾਹੀਂ ਅਮਰੀਕਾ ਪਹੁੰਚਣਗੇ। ਇਸ ਦੇ ਲਈ ਪਾਕਿਸਤਾਨ ਸਰਕਾਰ ਵੱਲੋਂ ਇਜਾਜ਼ਤ ਦੇ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਅਫਗਾਨਿਸਤਾਨ ਵਿੱਚ ਚੱਲ ਰਹੇ ਸੰਕਟ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸਦੇ ਲਈ, ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਸੀ, ਜਿਸ ਤੇ ਉਹਨਾਂ ਨੇ ਸਹਿਮਤੀ ਦੇ ਦਿੱਤੀ।  

 ਹੋਰ ਵੀ ਪੜ੍ਹੋ: ਲੁਧਿਆਣਾ 'ਚ ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਹੋਈ ਮੌਤ

 

ਇਸ ਤੋਂ ਪਹਿਲਾਂ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਵਿਦੇਸ਼ ਯਾਤਰਾ ਲਈ ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ਤੋਂ ਇਨਕਾਰ ਕਰ (PM Modi will not use Afghanistan's airspace, will fly over Pakistan)  ਦਿੱਤਾ ਸੀ।  

 

ਹੋਰ ਵੀ ਪੜ੍ਹੋ:  ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ ਕਿਹਾ-'ਮੋਦੀ ਸਰਕਾਰ ਸਿਰਫ ਆਪਣੇ ਮਿੱਤਰਾਂ ਦੇ ਨਾਲ'

ਦੱਸ ਦੇਈਏ ਕਿ ਜੰਮੂ -ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਹਵਾਈ ਖੇਤਰ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਭਾਰਤ ਨੇ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ ਵਿੱਚ ਇਸਦਾ ਸਖਤ ਵਿਰੋਧ ਕੀਤਾ ਸੀ ਅਤੇ ਇਸ ਉੱਤੇ ਅੰਤਰਰਾਸ਼ਟਰੀ ਨਿਯਮਾਂ ਦੀ (PM Modi will not use Afghanistan's airspace, will fly over Pakistan)  ਉਲੰਘਣਾ ਦਾ ਦੋਸ਼ ਲਗਾਇਆ ਸੀ।

 ਹੋਰ ਵੀ ਪੜ੍ਹੋ: ਮਹਿਲਾ ਕਮਿਸ਼ਨ ਦੇ ਸਾਹਮਣੇ ਨਹੀਂ ਪੇਸ਼ ਹੋਏ ਕਰਨ ਔਜਲਾ ਅਤੇ ਹਰਜੀਤ ਹਰਮਨ