ਭਾਰਤ ਨੇ ਮੰਦਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਬਰਤਾਨੀਆ-ਕੈਨੇਡਾ ਨੂੰ ਦਿਖਾਏ ਤਿੱਖੇ ਤੇਵਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਨੇ ਲੈਸਟਰ 'ਚ ਭਾਰਤੀ ਭਾਈਚਾਰੇ ਵਿਰੁੱਧ ਹਿੰਸਾ 'ਤੇ ਸਖ਼ਤ ਰੋਸ ਪ੍ਰਗਟਾਇਆ ਹੈ।

photo

 

 ਨਵੀਂ ਦਿੱਲੀ : ਭਾਰਤ ਸਰਕਾਰ ਯੂਕੇ ਅਤੇ ਕੈਨੇਡਾ ਵਿੱਚ ਸਿੱਖ ਕੱਟੜਵਾਦ ਦੀਆਂ ਵਧ ਰਹੀਆਂ ਘਟਨਾਵਾਂ, ਮੰਦਰਾਂ 'ਤੇ ਹਮਲਿਆਂ ਅਤੇ ਹਿੰਦੂ ਚਿੰਨ੍ਹਾਂ ਦੀ ਭੰਨਤੋੜ ਦੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਇਸ ਸਬੰਧੀ ਜਲਦੀ ਹੀ ਦੋਵਾਂ ਦੇਸ਼ਾਂ ਨੂੰ ਸੰਦੇਸ਼ ਭੇਜਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਭਾਰਤ ਨੇ ਲੈਸਟਰ 'ਚ ਭਾਰਤੀ ਭਾਈਚਾਰੇ ਵਿਰੁੱਧ ਹਿੰਸਾ 'ਤੇ ਸਖ਼ਤ ਰੋਸ ਪ੍ਰਗਟਾਇਆ ਹੈ। ਇਸ ਸਬੰਧੀ ਯੂਕੇ ਦੇ ਅਧਿਕਾਰੀਆਂ ਕੋਲ ਵਿਰੋਧ ਦਰਜ ਕਰਵਾਇਆ ਗਿਆ ਹੈ।

ਸਰਕਾਰ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਹੈ ਕਿ ਕਿਵੇਂ ਬ੍ਰਿਟਿਸ਼ ਸੁਰੱਖਿਆ ਏਜੰਸੀਆਂ ਵੱਖਵਾਦ ਨੂੰ ਉਤਸ਼ਾਹਿਤ ਕਰਨ ਲਈ ਸਿੱਖ ਕੱਟੜਪੰਥੀਆਂ ਦੁਆਰਾ ਫੰਡ ਇਕੱਠਾ ਕਰਨ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ। ਮੋਦੀ ਸਰਕਾਰ ਨੇ ਇਨ੍ਹਾਂ ਭਾਰਤ ਵਿਰੋਧੀ ਘਟਨਾਵਾਂ ਦਾ ਦੋਵਾਂ ਦੇਸ਼ਾਂ ਵਿਚ ਜਵਾਬ ਦੇਣ ਦਾ ਫੈਸਲਾ ਕੀਤਾ ਹੈ।  ਵਿਦੇਸ਼ ਮੰਤਰੀ ਸੁਬ੍ਰਹਮਣੀਅਮ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਦੋਵਾਂ ਦੇਸ਼ਾਂ ਵਿਚ ਹੋਈਆਂ ਘਟਨਾਵਾਂ ਦਾ ਨੋਟਿਸ ਲਿਆ ਹੈ।