ਉੱਤਰ ਪ੍ਰਦੇਸ਼ ਸਦਕਾਰ ਦਾ ਫੈਸਲਾ: ਦਿੱਲੀ ਤੋਂ ਆਉਣ ਵਾਲੇ ਯਾਤਰੀਆਂ ਦਾ ਹੋਵੇਗਾ ਕੋਰੋਨਾ ਟੈਸਟ
ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ਉੱਤੇ ਲਗਾਤਾਰ ਰੈਂਡਮ ਕੋਵਿਡ ਟੈਸਟ ਕੈਂਪ ਲਗਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ।
rk_tiwari_
ਲਖਨਾਉ: ਦਿੱਲੀ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਕਾਰਨ ਇੱਕ ਪਾਸੇ ਹਰਿਆਣੇ ਅਤੇ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ਉੱਤੇ ਲਗਾਤਾਰ ਰੈਂਡਮ ਕੋਵਿਡ ਟੈਸਟ ਕੈਂਪ ਲਗਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿਚ ਦਿੱਲੀ ਤੋਂ ਆਉਣ ਵਾਲੀਆਂ ਉਡਾਣਾਂ,ਬੱਸਾਂ ਅਤੇ ਰੇਲ ਗੱਡੀਆਂ ਤੋਂ ਆਉਣ ਵਾਲੇ ਯਾਤਰੀਆਂ ਦਾ ਕੋਰੋਨਾ ਟੈਸਟ ਹੋਵੇਗਾ। ਯੂਪੀ ਦੇ ਮੁੱਖ ਸਕੱਤਰ ਨੇ ਇਸਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਵੀ ਤੈਅ ਕੀਤਾ ਜਾਵੇਗਾ ਕਿ ਯੂ ਪੀ ਵਿੱਚ ਵਿਆਹ ਪੁਰਬ ਵਿੱਚ ਕਿੰਨੇ ਆਦਮੀ ਸ਼ਾਮਲ ਹੋ ਸਕਦੇ ਹਨ।