ਕਿਸਾਨਾਂ ਦਾ ਭਲਾ MSP ਕਾਨੂੰਨ ਨਾਲ ਹੋਵੇਗਾ, ਮਾਫੀ ਮੰਗਣ ਨਾਲ ਨਹੀਂ- ਰਾਕੇਸ਼ ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਵਲੋਂ ਲਖਨਊ ਵਿਚ ਆਯੋਜਿਤ ਕੀਤੀ ਗਈ ਕਿਸਾਨ ਮਹਾਪੰਚਾਇਤ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਅਤੇ ਯੂਪੀ ਸਰਕਾਰ ’ਤੇ ਨਿਸ਼ਾਨਾ ਸਾਧਿਆ।

Rakesh Tikait

ਲਖਨਊ: ਸੰਯੁਕਤ ਕਿਸਾਨ ਮੋਰਚੇ ਵਲੋਂ ਲਖਨਊ ਵਿਚ ਆਯੋਜਿਤ ਕੀਤੀ ਗਈ ਕਿਸਾਨ ਮਹਾਪੰਚਾਇਤ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਅਤੇ ਯੂਪੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਸਰਕਾਰ ਨੂੰ ਅਪਣੀ ਭਾਸ਼ਾ ਸਮਝਾਉਣ ਲਈ ਇਕ ਸਾਲ ਲੱਗ ਗਿਆ। ਹੁਣ ਪ੍ਰਧਾਨ ਮੰਤਰੀ ਨੂੰ ਇਹ ਸਮਝ ਆਇਆ ਕਿ ਖੇਤੀ ਕਾਨੂੰਨ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਵਿਰੋਧੀ ਹਨ। ਟਿਕੈਤ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ।

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ 'ਤੇ MP ਰਵਨੀਤ ਬਿੱਟੂ ਦਾ ਹਮਲਾ, ‘ਮੂਰਖ ਬਣਾਉਣ ਲਈ ਦਿੱਤਾ ਜਾ ਰਿਹੈ ਲਾਲੀਪਾਪ’

ਈਕੋ ਗਾਰਡਨ ਪਾਰਕ ਵਿਚ ਆਯੋਜਿਤ ਮਹਾਪੰਚਾਇਤ ਵਿਚ ਟਿਕੈਤ ਨੇ ਕਿਹਾ ਕਿ ਮਾਫੀ ਮੰਗਣ ਨਾਲ ਕਿਸਾਨਾਂ ਦਾ ਭਲਾ ਨਹੀਂ ਹੋਵੇਗਾ, ਉਹਨਾਂ ਦਾ ਭਲਾ ਐਮਐਸਪੀ ਕਾਨੂੰਨ ਬਣਨ ਨਾਲ ਹੋਵੇਗਾ। ਉਹਨਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਝੂਠ ਬੋਲ ਰਹੀ ਹੈ ਕਿ ਉਹ ਕਮੇਟੀ ਬਣਾ ਰਹੀ ਹੈ ਜਦਕਿ 2011 ਵਿਚ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਹਨਾਂ ਦੀ ਅਗਵਾਈ ਵਿਚ ਬਣੀ ਕਮੇਟੀ ਨੇ ਤਤਕਾਲੀ ਮਨਮੋਹਨ ਸਿੰਘ ਸਰਕਾਰ ਨੂੰ ਰਿਪੋਰਟ ਸੌਂਪੀ ਸੀ ਕਿ ਕਿਸਾਨਾਂ ਲਈ ਐਮਐਸਪੀ ਕਾਨੂੰਨ ਲਾਗੂ ਕੀਤਾ ਜਾਵੇ।

ਹੋਰ ਪੜ੍ਹੋ: PM ਮੋਦੀ ਦੇ ਐਲਾਨ ਦੇ ਬਾਵਜੂਦ ਭੜਕਾਊ ਬਿਆਨਾਂ ਨਾਲ ਮਾਹੌਲ ਖ਼ਰਾਬ ਕਰ ਰਹੇ ਭਾਜਪਾ ਆਗੂ- ਮਾਇਆਵਤੀ

ਇਹ ਰਿਪੋਰਟ ਪੀਐਮਓ ਵਿਚ ਰੱਖੀ ਹੋਈ ਹੈ, ਉਸ ਨੂੰ ਹੀ ਲਾਗੂ ਕਰ ਦੇਣ, ਨਵੀਂ ਕਮੇਟੀ ਬਣਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਉਸ ’ਤੇ ਅਮਲ ਨਹੀਂ ਹੋਇਆ। ਦੋ ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਅਤੇ ਕੰਮ ਪ੍ਰਾਈਵੇਟ ਕੰਪਨੀਆਂ ਨੂੰ ਦਿੱਤਾ ਜਾ ਰਿਹਾ ਹੈ, ਦੇਸ਼ ਪ੍ਰਾਈਵੇਟ ਮੰਡੀ ਬਣਦਾ ਜਾ ਰਿਹਾ ਹੈ।

ਹੋਰ ਪੜ੍ਹੋ: ਲੁਧਿਆਣਾ ਪਹੁੰਚੇ ਸਿੱਧੂ ਦਾ ਬਿਆਨ, 'ਸਰਕਾਰ ਉਸ ਦਿਨ ਬਣੇਗੀ ਜਿਸ ਦਿਨ ਵਰਕਰ ਨੂੰ ਇੱਜ਼ਤ ਮਿਲੇਗੀ'

ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਸੰਘਰਸ਼ ਖਤਮ ਕਰਨ ਦਾ ਐਲਾਨ ਕੀਤਾ ਹੈ, ਜਦਕਿ ਕਿਸਾਨ ਸਿਰਫ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਨਾਲ ਮੰਨਣ ਵਾਲਾ ਨਹੀਂ ਹੈ। ਅੰਦੋਲਨ ਜਾਰੀ ਰਹੇਗਾ। ਉਹਨਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਹੋਰ ਪੜ੍ਹੋ: ਕਿਸਾਨ ਜਥੇਬੰਦੀਆਂ ਦੀ ਹਰ ਮੰਗ ਸਵੀਕਾਰ ਕਰਨ PM ਮੋਦੀ, MSP ’ਤੇ ਜਲਦ ਲਿਆਂਦਾ ਜਾਵੇ ਕਾਨੂੰਨ- BSP

ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਕੇ ਵੀ ਕਿਸਾਨਾਂ ਨੂੰ ਵੰਡਣ ਦਾ ਕੰਮ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਕੁਝ ਲੋਕਾਂ ਨੂੰ ਮਨਾ ਨਹੀਂ ਸਕੇ, ਇਸ ਲਈ ਦੇਸ਼ ਵਾਸੀਆਂ ਤੋਂ ਮਾਫੀ ਮੰਗਦੇ ਹਾਂ। ਕਿਸਾਨ ਆਗੂ ਨੇ ਕਿਹਾ ਕਿ ਮਾਫੀ ਤਾਂ ਹੀ ਮਿਲੇਗੀ ਜਦੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਸਬੰਧੀ ਕਾਨੂੰਨ ਬਣੇਗਾ।  ਦੱਸ ਦਈਏ ਕਿ ਕਿਸਾਨ ਮਹਾਪੰਚਾਇਤ ਵਿਚ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਤੋਂ ਕਿਸਾਨ ਵੱਡੀ ਗਿਣਤੀ ਵਿਚ ਪਹੁੰਚੇ ਸਨ।