ਲਖਨਊ ਮਹਾਪੰਚਾਇਤ: PM ਨੂੰ ਹੰਕਾਰ ਦੀ ਬਿਮਾਰੀ ਹੈ, ਜਨਤਾ ਹੀ ਇਸ ਦਾ ਇਲਾਜ ਕਰਦੀ ਹੈ- ਯੋਗਿੰਦਰ ਯਾਦਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਹੋਈ ਕਿਸਾਨ ਮਹਾਪੰਚਾਇਤ ਵਿਚ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ ਗਿਆ।

Yogendra Yadav

ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਹੋਈ ਕਿਸਾਨ ਮਹਾਪੰਚਾਇਤ ਵਿਚ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ ਗਿਆ। ਇਸ ਦੌਰਾਨ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਯੋਗਿੰਦਰ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹੰਕਾਰ ਦੀ ਬਿਮਾਰੀ ਲੱਗੀ ਹੈ। ਇਸ ਦਾ ਇਲਾਜ ਜਨਤਾ ਹੀ ਕਰਦੀ ਹੈ, ਬੰਗਾਲ ਨੇ ਛੋਟਾ ਇੰਜੈਕਸ਼ਨ ਦਿੱਤਾ ਸੀ। ਹੁਣ ਸਭ ਤੋਂ ਵੱਡਾ ਇੰਜੈਕਸ਼ਨ ਲਗਾਉਣਾ ਪਵੇਗਾ, ਉਹ ਉੱਤਰ ਪ੍ਰਦੇਸ਼ ਦੀਆਂ ਚੋਣਾਂ ਵਿਚ ਦਿੱਤਾ ਜਾਵੇਗਾ।

ਹੋਰ ਪੜ੍ਹੋ: ਕਿਸਾਨਾਂ ਦਾ ਭਲਾ MSP ਕਾਨੂੰਨ ਨਾਲ ਹੋਵੇਗਾ, ਮਾਫੀ ਮੰਗਣ ਨਾਲ ਨਹੀਂ- ਰਾਕੇਸ਼ ਟਿਕੈਤ

ਯੋਗਿੰਦਰ ਯਾਦਵ ਨੇ ਕਿਹਾ ਕਿ ਉਹ ਤਾਂ ਬਹੁਤ ਪਹਿਲਾਂ ਤੋਂ ਕਹਿ ਰਹੇ ਸੀ ਕਿ ਖੇਤੀ ਕਾਨੂੰਨ ਮਰ ਚੁੱਕੇ ਹਨ, ਹੁਣ ਉਹਨਾਂ ਨੂੰ ਮੌਤ ਦਾ ਸਰਟੀਫਿਕੇਟ ਚਾਹੀਦਾ ਹੈ। ਪੀਐਮ ਮੋਦੀ ਨੇ ਉਸ ਦਾ ਵੀ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ, 70 ਸਾਲ ਵਿਚ ਪਹਿਲੀ ਵਾਰ ਉਹਨਾਂ ਦੀਆਂ ਮੰਗਾਂ ਮੰਨੀਆਂ ਗਈਆਂ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਦਾਨ ਨਹੀਂ ਚਾਹੀਦਾ, ਫਸਲ ਦਾ ਸਹੀ ਮੁੱਲ ਚਾਹੀਦਾ ਹੈ। ਇਹ ਮੁੱਲ ਐਮਐਸਪੀ ਨਾਲ ਮਿਲੇਗਾ।

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ 'ਤੇ MP ਰਵਨੀਤ ਬਿੱਟੂ ਦਾ ਹਮਲਾ, ‘ਮੂਰਖ ਬਣਾਉਣ ਲਈ ਦਿੱਤਾ ਜਾ ਰਿਹੈ ਲਾਲੀਪਾਪ’

ਉਹਨਾਂ ਕਿਹਾ ਕਿ ਜਦੋਂ ਤੱਕ ਐਮਐਸਪੀ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਇਹ ਅੰਦੋਲਨ ਕਿਸ ਤਰ੍ਹਾਂ ਦਾ ਹੋਵੇਗਾ, ਉਹ 27 ਨਵੰਬਰ ਨੂੰ ਮੋਰਚਾ ਤੈਅ ਕਰੇਗਾ। ਲਖਨਊ ਕਿਸਾਨ ਮਹਾਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ। ਪ੍ਰਧਾਨ ਮੰਤਰੀ ਵੱਲੋਂ ਨਵੇਂ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੀ ਇਹ ਪਹਿਲੀ ਮਹਾਪੰਚਾਇਤ ਸੀ। ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਸਾਰੀਆਂ ਜਥੇਬੰਦੀਆਂ ਦੇ ਕਿਸਾਨ ਇੱਥੇ ਪਹੁੰਚੇ। ਪੰ

ਹੋਰ ਪੜ੍ਹੋ: PM ਮੋਦੀ ਦੇ ਐਲਾਨ ਦੇ ਬਾਵਜੂਦ ਭੜਕਾਊ ਬਿਆਨਾਂ ਨਾਲ ਮਾਹੌਲ ਖ਼ਰਾਬ ਕਰ ਰਹੇ ਭਾਜਪਾ ਆਗੂ- ਮਾਇਆਵਤੀ

ਚਾਇਤ ਵਿਚ ਸ਼ਾਮਲ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਹਨ ਕਿ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ, ਐਮਐਸਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ ਵਾਪਸ ਲਿਆ ਜਾਵੇ, ਬੀਜ ਬਿੱਲ ਦਾ ਖਰੜਾ ਰੱਦ ਕੀਤਾ ਜਾਵੇ, ਪਰਾਲੀ ਸਾੜਨ ਨੂੰ ਅਪਰਾਧ ਤੋਂ ਬਾਹਰ ਕੀਤਾ ਜਾਵੇ ਅਤੇ ਦਸ ਸਾਲ ਤੋਂ ਪੁਰਾਣਾ ਟਰੈਕਟਰ ਚਲਾਉਣ ਦੀ ਛੋਟ ਦਿੱਤੀ ਜਾਵੇ।