ਪਹਿਲੀ ਵਾਰ CJI ਦਾ ਸਹੁੰ ਚੁੱਕ ਸਮਾਗਮ ਹੋਵੇਗਾ ਖਾਸ
6 ਦੇਸ਼ਾਂ ਦੇ ਜੱਜ ਅਤੇ ਮੁੱਖ ਜੱਜ ਹੋਣਗੇ ਸ਼ਾਮਲ, CJI ਗਵਈ ਭਲਕੇ ਹੋਣਗੇ ਸੇਵਾਮੁਕਤ
ਨਵੀਂ ਦਿੱਲੀ: ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ। 24 ਨਵੰਬਰ ਨੂੰ ਜਸਟਿਸ ਸੂਰਿਆ ਕਾਂਤ ਭਾਰਤ ਦੇ ਨਵੇਂ ਸੀ.ਜੇ.ਆਈ. ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਬਹੁਤ ਖਾਸ ਹੋਣ ਵਾਲਾ ਹੈ। ਇਸ ਸਮਾਗਮ ਵਿੱਚ 6 ਦੇਸ਼ਾਂ ਦੇ ਜੱਜ ਅਤੇ ਚੀਫ਼ ਜਸਟਿਸ ਸ਼ਾਮਲ ਹੋਣਗੇ। ਇਹ ਪਹਿਲੀ ਵਾਰ ਹੈ, ਜਦੋਂ ਭਾਰਤ ਵਿੱਚ ਸੀ.ਜੇ.ਆਈ. ਸਹੁੰ ਚੁੱਕ ਸਮਾਗਮ ਹੋਣ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਜਸਟਿਸ ਸੂਰਿਆ ਕਾਂਤ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। 24 ਨਵੰਬਰ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਕਈ ਦੇਸ਼ਾਂ ਦੇ ਚੀਫ਼ ਜਸਟਿਸ ਅਤੇ ਜੱਜ ਸ਼ਾਮਲ ਹੋਣਗੇ।
ਦੱਸਿਆ ਜਾ ਰਿਹਾ ਹੈ ਕਿ ਭੂਟਾਨ ਅਤੇ ਸ਼੍ਰੀਲੰਕਾ ਤੋਂ ਇਲਾਵਾ 6 ਦੇਸ਼ਾਂ ਦੇ ਇੱਕ ਦਰਜਨ ਤੋਂ ਵੱਧ ਜੱਜ ਅਤੇ ਮੁੱਖ ਜੱਜ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਰਹਿਣਗੇ। ਜਸਟਿਸ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਵਿਦੇਸ਼ੀ ਵਫ਼ਦ ਵਿੱਚ ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ਼੍ਰੀਲੰਕਾ ਦੇ ਮੁੱਖ ਜੱਜ, ਸੁਪਰੀਮ ਕੋਰਟ ਦੇ ਜੱਜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹਨ।