CAA : ਧਰਮ ਦੇ ਆਧਾਰ 'ਤੇ ਕਿਸੇ ਨੂੰ ਨਹੀਂ ਕੀਤਾ ਜਾਣਾ ਚਾਹੀਦਾ ਬਾਹਰ- ਸੁਖਬੀਰ ਬਾਦਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਹਨ ਪ੍ਰਦਰਸ਼ਨ

File Photo

ਚੰਡੀਗੜ੍ਹ : ਅੱਜ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਨੇ ਕੇਦਰ ਸਰਕਾਰ ਨੂੰ ਨਵੇਂ ਨਾਗਰਿਕਤਾ ਸੋਧ ਕਾਨੂੰਨ ਵਿਚ ਬਦਲਾਅ ਕਰਕੇ ਮੁਸਲਮਾਨਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੇਰਾ ਨਿੱਜੀ ਤੌਰ 'ਤੇ ਮੰਨਣਾ ਹੈ ਕਿ ਇਸ ਕਾਨੂੰਨ ਵਿਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ'' ਅਸੀ ਸੰਸਦ ਵਿਚ ਵੀ ਇਹੀ ਮੰਗ ਕੀਤੀ ਸੀ ਕਿ ਗੁਰੂ ਸਾਹਿਬਾਨ ਦੇ ਸੰਦੇਸ਼ ਅਨੁਸਾਰ ਅਸੀ ਸਾਰੇ ਇਕ ਅਕਾਲ ਪੁਰਖ ਦੀ ਸੰਤਾਨ ਹਾਂ। ਕਿਸੇ ਨਾਲ ਵਿਕਤਰਾ ਨਹੀਂ ਹੋਣਾ ਚਾਹੀਦਾ ਹੈ''। ਉਨ੍ਹਾਂ ਨੇ ਕਿਹਾ ਕਿ ਅਸੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਪਾਸ ਹੋਏ ਐਕਟ ਵਿਚ ਸੋਧ ਕਰਕੇ ਮੁਸਲਮਾਨਾ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇ ਅਤੇ ਧਰਮ ਦੇ ਅਧਾਰ 'ਤੇ ਕਿਸੇ ਨੂੰ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ ਹੈ''। ਸੁਖਬੀਰ ਬਾਦਲ ਮੁਤਾਬਕ ਸਾਡੇ ਦੇਸ਼ ਵਿਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਇਹੀ ਸਾਡੀ ਤਾਕਤ ਹਨ ਕਿਉਂਕਿ ਇਹ ਇਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ।

ਦੱਸ ਦਈਏ ਕਿ ਰਾਜ ਸਭਾ ਅਤੇ ਲੋਕ ਸਭਾ ਵਿਚ ਨਾਗਰਿਕਤਾ ਬਿਲ ਪਾਸ ਹੋਣ ਤੋਂ ਬਾਅਦ ਹੁਣ ਇਹ ਨਾਗਰਿਕ ਸੋਧ ਕਾਨੂੰਨ ਬਣ ਗਿਆ ਹੈ। ਇਸ ਕਾਨੂੂੰਨ ਅਧੀਨ ਹੁਣ ਬੰਗਲਾਦੇਸ਼, ਅਫਗਾਨਿਸਤਾਨ ਅਤੇ ਪਾਕਿਸਤਾਨ ਤੋਂ ਧਾਰਮਿਕ ਤੌਰ ਤੇ ਯਾਤਨਾਵਾਂ ਝੱਲ ਕੇ ਆਏ ਹਿੰਦੂ, ਸਿੱਖ, ਜੈਨ, ਬੋਧੀ, ਈਸਾਈ ਅਤੇ ਪਾਰਸੀਆਂ ਨੂੰ ਭਾਰਤ ਵਿਚ ਨਾਗਰਿਕਤਾ ਮਿਲ ਸਕੇਗੀ। 

ਇਸ ਵਿਚ ਮੁਸਲਮਾਨਾ ਨੂੰ ਸ਼ਾਮਲ ਨਾਂ ਕਰਨ ਕਰਕੇ ਪੂਰੇ ਦੇਸ਼ ਵਿਚ ਕਈ ਥਾਵਾਂ ਤੇ ਇਸ ਬਿਲ ਵਿਰੁੱਧ ਰੋਸ ਮੁੁਜ਼ਹਾਰੇ ਹੋ ਰਹੇ ਹਨ। ਵਿਰੋਧੀ ਪਾਰਟੀਆਂ ਵੀ ਇਸ ਬਿਲ ਦਾ ਵਿਰੋਧ ਕਰ ਰਹੀਆਂ ਹਨ। ਦੇਸ਼ ਦੇ ਕਈ ਹਿੱਸਿਆ ਵਿਚ ਇਸ ਪ੍ਰਦਰਸ਼ਨ ਨੇ ਹਿੰਸਕ ਰੂਪ ਵੀ ਲਿਆ ਹੈ।