ਟਰੰਪ ਨੇ PM ਮੋਦੀ ਨੂੰ 'ਲੀਜਨ ਆਫ ਮੈਰਿਟ' ਐਵਾਰਡ ਨਾਲ ਕੀਤਾ ਸਨਮਾਨਤ, ਜਾਣੋ ਵਜ੍ਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਰਫੋਂ ਇਹ ਪੁਰਸਕਾਰ ਸਵੀਕਾਰ ਕੀਤਾ।

award

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਸੋਮਵਾਰ ਲੀਜਨ ਆਫ ਮੈਰਿਟ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਨਮਾਨਤ ਕੀਤਾ। ਦੋਵਾਂ ਦੇਸ਼ਾਂ ਦੀ ਰਣਨੀਤਿਕ ਸਾਂਝੇਦਾਰੀ ਨੂੰ ਵਧਾਉਣ ਤੇ ਕੌਮਾਂਤਰੀ ਸ਼ਕਤੀ ਦੇ ਰੂਪ 'ਚ ਭਾਰਤ ਨੂੰ ਰੁਸ਼ਨਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਐਵਾਰਡ ਨਾਲ ਸਨਮਾਨਤ ਕੀਤਾ।  ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਰਫੋਂ ਇਹ ਪੁਰਸਕਾਰ ਸਵੀਕਾਰ ਕੀਤਾ। 

ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਣਜੀਤ ਸਿੰਘ ਸੰਧੂ ਨੇ ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨਾ ਤੋਂ ਨਰੇਂਦਰ ਮੋਦੀ ਵੱਲੋਂ ਇਸ ਐਵਾਰਡ ਨੂੰ ਸਵੀਕਾਰਿਆ। 

ਰੌਬਰਟ ਓ ਬ੍ਰਾਇਨਾ ਨੇ ਕੀਤਾ ਟਵੀਟ--
ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨਾ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਨੇ ਦੋਵਾਂ ਦੇਸ਼ਾਂ ਦੀ ਰਣਨੀਤਿਕ ਸਾਂਝੇਦਾਰੀ ਲਈ ਬੇਹੱਦ ਚੰਗਾ ਕੰਮ ਕਰ ਦਿਖਾਇਆ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ 'ਲੀਜਨ ਆਫ ਮੈਰਿਟ' ਨਾਲ ਸਨਾਮਨਤ ਕੀਤਾ ਜਾ ਰਿਹਾ ਹੈ।