ਦਿੱਲੀ 'ਚ ਕਾਂਗਰਸ ਪ੍ਰਚਾਰ ਕਮੇਟੀ ਦੀ ਮੀਟਿੰਗ ਅੱਜ, ਸੁਨੀਲ ਜਾਖੜ ਨਾਲ ਦਿੱਲੀ ਜਾਣਗੇ CM ਚੰਨੀ
ਨਵਜੋਤ ਸਿੱਧੂ ਵੀ ਜਾਣਗੇ ਨਾਲ
File photo
ਨਵੀਂ ਦਿੱਲੀ: ਪੰਜਾਬ ਚੋਣਾਂ ਲਈ ਬਣਾਈ ਗਈ ਕਾਂਗਰਸ ਪ੍ਰਚਾਰ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋਵੇਗੀ। ਜਿਸ ਵਿੱਚ ਕਮੇਟੀ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਮੰਗਲਵਾਰ ਸ਼ਾਮ ਨੂੰ ਦਿੱਲੀ ਪਹੁੰਚ ਗਏ ਹਨ ਅਤੇ ਹਾਈਕਮਾਂਡ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਪ੍ਰਚਾਰ ਨੂੰ ਲੈ ਕੇ ਕਾਂਗਰਸੀ ਆਗੂਆਂ ਵਿੱਚ ਤਕਰਾਰ ਹੋ ਗਈ ਸੀ।
ਜਿਸ ਤੋਂ ਬਾਅਦ ਸਾਰੀਆਂ ਸ਼ਕਤੀਆਂ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੀਆਂ ਗਈਆਂ। ਇਸ ਲਈ ਹੁਣ ਕਾਂਗਰਸ ਹਾਈਕਮਾਂਡ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਰਣਨੀਤੀ ਬਣਾ ਰਹੀ ਹੈ।