ਭਾਰਤ ਸਰਕਾਰ ਦੀ ਵੱਡੀ ਕਾਰਵਾਈ: 20 ਯੂ-ਟਿਊਬ ਚੈਨਲ ਅਤੇ 2 ਵੈੱਬਸਾਈਟਾਂ 'ਤੇ ਲਾਈ ਪਾਬੰਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੰਤਰਾਲੇ ਦੋ ਆਦੇਸ਼ ਜਾਰੀ ਕੀਤੇ, ਇਕ ਵਿਚ ਯੂਟਿਊਬ ਨੂੰ 20 ਚੈਨਲਾਂ ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਤੇ ਦੂਜੇ ਆਦੇਸ਼ ਵਿਚ ਦੋ ਵੈੱਬਸਾਈਟਾਂ ਨੂੰ ਬਲਾਕ ਕਰਨ ਲਈ ਕਿਹਾ ਗਿਆ

India blocks 20 YouTube channels, 2 websites

ਨਵੀਂ ਦਿੱਲੀ: ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਿਹਾ ਹੈ ਕਿ ਉਸ ਨੇ ਖੁਫ਼ੀਆ ਏਜੰਸੀਆਂ ਨਾਲ ਤਾਲਮੇਲ ਕਰਕੇ 20 ਯੂ-ਟਿਊਬ ਚੈਨਲਾਂ ਅਤੇ ਦੋ ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਆਦੇਸ਼ ਦਿੱਤੇ ਹਨ ਕਿਉਂਕਿ ਉਹ ਭਾਰਤ ਵਿਰੋਧੀ ਪ੍ਰਚਾਰ ਅਤੇ ਜਾਅਲੀ ਖ਼ਬਰਾਂ ਫੈਲਾਅ ਰਹੇ ਹਨ। ਮੰਤਰਾਲੇ ਨੇ ਸੋਮਵਾਰ ਨੂੰ ਦੋ ਆਦੇਸ਼ ਜਾਰੀ ਕੀਤੇ, ਇਕ ਵਿਚ ਯੂਟਿਊਬ ਨੂੰ 20 ਚੈਨਲਾਂ ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਅਤੇ ਦੂਜੇ ਆਦੇਸ਼ ਵਿਚ ਦੋ ਨਿਊਜ਼ ਵੈੱਬਸਾਈਟਾਂ ਨੂੰ ਬਲਾਕ ਕਰਨ ਲਈ ਕਿਹਾ ਗਿਆ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਚੈਨਲ ਅਤੇ ਵੈੱਬਸਾਈਟ ਪਾਕਿਸਤਾਨ ਤੋਂ ਸੰਚਾਲਿਤ ਇੱਕ ਨੈੱਟਵਰਕ ਨਾਲ ਸਬੰਧਤ ਹਨ ਅਤੇ ਭਾਰਤ ਨਾਲ ਸਬੰਧਤ ਵੱਖ-ਵੱਖ ਸੰਵੇਦਨਸ਼ੀਲ ਵਿਸ਼ਿਆਂ ਬਾਰੇ ਫਰਜ਼ੀ ਖ਼ਬਰਾਂ ਫੈਲਾਅ ਰਹੇ ਹਨ।" ਇਸ ਵਿਚ ਕਿਹਾ ਗਿਆ ਹੈ ਕਿ ਇਹਨਾਂ ਚੈਨਲਾਂ ਦੀ ਵਰਤੋਂ "ਕਸ਼ਮੀਰ, ਭਾਰਤੀ ਫੌਜ, ਭਾਰਤ ਵਿਚ ਘੱਟ ਗਿਣਤੀ ਭਾਈਚਾਰੇ, ਰਾਮ ਮੰਦਰ, ਜਨਰਲ ਬਿਪਿਨ ਰਾਵਤ ਆਦਿ" ਵਰਗੇ ਵਿਸ਼ਿਆਂ 'ਤੇ ਵੰਡਣ ਵਾਲੀ ਸਮੱਗਰੀ ਪੋਸਟ ਕਰਨ ਲਈ ਕੀਤੀ ਜਾ ਰਹੀ ਹੈ।

ਬਿਆਨ 'ਚ ਕਿਹਾ ਗਿਆ ਹੈ ਕਿ ਭਾਰਤ ਵਿਰੋਧੀ ਪ੍ਰਚਾਰ 'ਚ ਪਾਕਿਸਤਾਨ ਸਥਿਤ ਨਵਾਂ ਪਾਕਿਸਤਾਨ ਗਰੁੱਪ (ਐੱਨ.ਪੀ.ਜੀ.) ਸ਼ਾਮਲ ਹੈ, ਜਿਸ ਕੋਲ ਵੱਖ-ਵੱਖ ਯੂ-ਟਿਊਬ ਚੈਨਲਾਂ ਦਾ ਨੈੱਟਵਰਕ ਹੈ। ਇਸ 'ਚ ਕਿਹਾ ਗਿਆ ਹੈ ਕਿ ਕੁਝ ਹੋਰ ਯੂ-ਟਿਊਬ ਚੈਨਲ ਵੀ ਹਨ, ਜੋ ਐੱਨ.ਪੀ.ਜੀ. ਨਾਲ ਸਬੰਧਤ ਹਨ।'' ਇਸ ਵਿਚ ਕਿਹਾ ਗਿਆ, ‘ਖੁਫੀਆ ਏਜੰਸੀਆਂ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਿਚਾਲੇ ਤਾਲਮੇਲ ਵਾਲੇ ਯਤਨਾਂ 'ਚ ਮੰਤਰਾਲੇ ਨੇ ਭਾਰਤ ਵਿਰੋਧੀ ਪ੍ਰਚਾਰ ਅਤੇ ਫਰਜ਼ੀ ਖਬਰਾਂ ਫੈਲਾਉਣ ਵਾਲੇ 20 ਯੂ-ਟਿਊਬ ਚੈਨਲ ਅਤੇ ਦੋ ਵੈਬਸਾਈਟਾਂ ਨੂੰ ਬਲਾਕ ਕਰਨ ਦਾ ਆਦੇਸ਼ ਦਿੱਤਾ ਗਿਆ’।

ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋ ਵੱਖ-ਵੱਖ ਹੁਕਮਾਂ ਵਿੱਚੋਂ ਇੱਕ ਆਦੇਸ਼ ਵਿੱਚ 20 ਯੂ-ਟਿਊਬ ਚੈਨਲਾਂ ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ਅਤੇ ਦੂਜਾ ਹੁਕਮ ਦੋ ਨਿਊਜ਼ ਵੈੱਬਸਾਈਟਾਂ ਨੂੰ ਬਲਾਕ ਕਰਨ ਨਾਲ ਸਬੰਧਤ ਹੈ, ਜਿਸ ਵਿੱਚ ਦੂਰਸੰਚਾਰ ਵਿਭਾਗ ਨੂੰ ਨਿਊਜ਼ ਚੈਨਲ/ਪੋਰਟਲ ਨੂੰ ਬਲਾਕ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ।