ਬਿਕਰਮ ਮਜੀਠੀਆ 'ਤੇ FIR ਦਰਜ ਹੋਣ 'ਤੇ ਬੋਲੇ ਸੁਖਜਿੰਦਰ ਰੰਧਾਵਾ, 'ਰੱਬ ਦੇ ਘਰ ਦੇਰ ਹੈ ਅੰਧੇਰ ਨਹੀ'
ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਨੋਟਿਸ ਵੀ ਹੋਇਆ ਜਾਰੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਛਾਪਾਮਾਰੀ ਹੋ ਰਹੀ ਹੈ, ਹਾਲਾਂਕਿ ਉਹ ਘਰ ਨਹੀਂ ਮਿਲੇ। ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਪਿੱਛੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਰੱਬ ਦੇ ਘਰ ਦੇਰ ਹੈ ਅੰਧੇਰ ਨਹੀ, ਕਿੰਨੇ ਹੀ ਲੰਬੇ ਸਮੇਂ ਤੋਂ ਅਸੀਂ ਆਪਣੇ ਪੰਜਾਬ ਦੀ ਜਵਾਨੀ ਅਤੇ ਉਜੜੀਆਂ ਕੁੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ।
ਆਖ਼ਰਕਾਰ ਵਾਹਿਗੁਰੂ ਜੀ ਨੇ ਪੰਜਾਬ ਦੀ ਪੁਕਾਰ ਸੁਣੀ। ਇਨਸਾਫ਼ ਦਿਵਾਉਣ ਵਾਲਾ ਉਹ ਪਰਮੇਸ਼ਵਰ ਹੈ, ਅਸੀ ਬੱਸ ਇੱਕ ਜ਼ਰੀਆ ਬਣੇ ਹਾਂ। ਦੱਸ ਦੇਈਏ ਕਿ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਵੀ ਜਾਰੀ ਕਰ ਦਿੱਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ।