ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰ : ਅਰਵਿੰਦ ਕੇਜਰੀਵਾਲ\

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ- ਘਬਰਾਉਣ ਦੀ ਲੋੜ ਨਹੀਂ, ਇਸ ਵਾਰ ਨਹੀਂ ਹੋਵੇਗੀ ਆਕਸੀਜਨ ਦੀ ਕਮੀ 

Arvind Kejriwal

ਨਵੀਂ ਦਿੱਲੀ:  ਕੋਵਿਡ ਸਬੰਧੀ ਬੋਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ bf 7 ਵੇਰੀਏਂਟ ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਇਸ ਵਾਰ ਆਕਸੀਜਨ ਦੀ ਵੀ ਕਮੀ ਨਹੀਂ ਆਵੇਗੀ।

ਅਸੀਂ ਕੋਰੋਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਅੱਗੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਅਸੀਂ ਸਾਰੇ ਨਵੇਂ ਐਕਟਿਵ ਕੇਸਾਂ ਦੀ ਜੀਨੋਮ ਸੀਕਵੈਂਸਿੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹਰ ਰੋਜ਼ 2,500 ਟੈਸਟ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਸੀਂ 1 ਲੱਖ ਤੱਕ ਲੈ ਕੇ ਜਾਇਆ ਜਾ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਇਸ ਵਾਰ ਆਕਸੀਜਨ ਦੀ ਕੋਈ ਕਮੀ ਨਹੀਂ ਆਵੇਗੀ, 928 mt ਆਕਸੀਜਨ ਸਟੋਰ ਕਰਨ ਦੀ ਸਮਰੱਥਾ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ 6 ਹਜ਼ਾਰ ਆਕਸੀਜਨ ਸਿਲੰਡਰ ਰਿਜ਼ਰਵ ਹਨ ਅਤੇ ਹਸਪਤਾਲਾਂ ਵਿਚ ਅਲੱਗ ਤੋਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਵਿਚ ਸਿਰਫ਼ 24% ਲੋਕਾਂ ਨੂੰ ਬੂਸਟਰ ਲੱਗੀ ਹੈ, ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਸਾਰੀਆਂ ਬੂਸਟਰ ਖੁਰਾਕਾਂ ਪੂਰੀਆਂ ਕਰੋ। ਇਸ ਸਮੇਂ ਸਾਡੇ ਕੋਲ 380 ਐਂਬੂਲੈਂਸਾਂ ਤਿਆਰ ਹਨ, ਅਸੀਂ ਹੋਰ ਐਂਬੂਲੈਂਸਾਂ ਲਈ ਵੀ ਨਿਰਦੇਸ਼ ਦਿੱਤੇ ਹਨ।