ਦਿੱਲੀ ਦੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

1 ਤੋਂ 12 ਜਨਵਰੀ ਤੱਕ ਬੰਦ ਰਹਿਣਗੇ ਸਰਕਾਰੀ ਸਕੂਲ 

Representative

ਨਵੀਂ ਦਿੱਲੀ : ਸਰਦੀਆਂ ਦੀਆਂ ਛੁੱਟੀਆਂ ਦੇ ਹਿੱਸੇ ਵਜੋਂ ਦਿੱਲੀ ਦੇ ਸਾਰੇ ਸਰਕਾਰੀ ਸਕੂਲ 1 ਜਨਵਰੀ ਤੋਂ 12 ਜਨਵਰੀ ਤੱਕ ਬੰਦ ਰਹਿਣਗੇ। ਸੂਬਾ ਸਰਕਾਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ।

ਦਿੱਲੀ ਸਰਕਾਰ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਸਿੱਖਿਆ ਡਾਇਰੈਕਟੋਰੇਟ ਦੇ ਹੁਕਮਾਂ ਤਹਿਤ 1 ਜਨਵਰੀ ਤੋਂ 12 ਜਨਵਰੀ 2023 ਤੱਕ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ। 9ਵੀਂ ਤੋਂ 12ਵੀਂ ਜਮਾਤਾਂ ਲਈ 2 ਜਨਵਰੀ ਤੋਂ 14 ਜਨਵਰੀ, 2023 ਤੱਕ ਉਪਚਾਰਕ ਕਲਾਸਾਂ ਦਾ ਆਯੋਜਨ ਕੀਤਾ ਜਾਵੇਗਾ।