ਕਿਸਾਨੀ ਸੰਘਰਸ਼ ‘ਚ ਸਿੰਘੂ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨ ਰਤਨ ਸਿੰਘ ਨੇ ਤੋੜਿਆ ਦਮ

Farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਮੌਕੇ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕ ਕਿਸਾਨ ਰਤਨ ਸਿੰਘ (75) ਪੁੱਤਰ ਸਦਾਗਰ ਸਿੰਘ ਪਿੰਡ ਕੋਟਲੀ ਢੋਲੇ ਸ਼ਾਹ ਜ਼ੋਨ ਕੱਥੂਨੰਗਲ ਤਹਿਸੀਲ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਇਹ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਾਂਝੀ ਕੀਤੀ ਗਈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦਾ ਆਗੂ ਸੀ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਨੁਸਾਰ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਕੱਲ 24 ਜਨਵਰੀ ਨੂੰ ਉਹਨਾਂ ਦੇ ਗ੍ਰਹਿ ਨਗਰ ਵਿਖੇ ਇੰਨਕਲਾਬੀ ਰਹੁ-ਰੀਤਾਂ ਨਾਲ ਕੀਤਾ ਜਾਵੇਗਾ।