ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਏਕਾਂਤਵਾਸ
ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਦਿੱਤੀ ਸਲਾਹ
M. Venkaiah Naidu
ਨਵੀਂ ਦਿੱਲੀ : ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਮੇਂ ਉਹ ਹੈਦਰਾਬਾਦ ਵਿੱਚ ਹਨ। ਕੋਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਉਨ੍ਹਾਂ ਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਆਈਸੋਲੇਸ਼ਨ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰਨ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।