ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ 27 ਨੂੰ ਹੋਵੇਗੀ ਸਰਬ-ਪਾਰਟੀ ਮੀਟਿੰਗ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫ਼ਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।

All-party meeting to be held on 27th, a day before the budget session

ਨਵੀਂ ਦਿੱਲੀ : ਸੰਸਦ ਦੇ ਆਉਣ ਵਾਲੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ 27 ਜਨਵਰੀ ਨੂੰ ਇਕ ਸਰਬ-ਪਾਰਟੀ ਮੀਟਿੰਗ ਹੋਵੇਗੀ, ਜਿਸ ਵਿਚ ਦੋਵਾਂ ਸਦਨਾਂ ਦੇ ਵਿਧਾਨਕ ਕੰਮ ਅਤੇ ਕੁਝ ਹੋਰ ਮਾਮਲਿਆਂ ’ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫ਼ਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।