ਭਾਜਪਾ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਮੰਡੀ ਨੂੰ ਤਬਾਹ ਕਰਨਾ - ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, ‘ਤੇਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਘੱਟ ਹੈ, ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ

Rahul Gandhi

ਤਿਰੂਵਨੰਤਪੁਰਮ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਂਦਰ ਨੂੰ ਤਿੰਨ ਖੇਤੀ ਕਾਨੂੰਨਾਂ ਬਾਰੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਮੰਡੀ ਨੂੰ ਤਬਾਹ ਕਰਨਾ ਹੈ , ਨਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਦੇਣਾ । ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲੇ ਦੋ ਕਾਨੂੰਨ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਨਸ਼ਟ ਕਰਦੇ ਹਨ , ਜਦੋਂ ਕਿ ਤੀਜਾ ਕਿਸਾਨ ਨਿਆਂ ਤੋਂ ਵਾਂਝੇ ਕਰਦਾ ਹੈ । ਉਹ ਇੱਥੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਮੇਸ਼ ਚੇਨੀਥਲਾ ਦੀ ਅਗਵਾਈ ਵਿੱਚ 22 ਰੋਜ਼ਾ ਐਸ਼ਵਰਿਆ ਯਾਤਰਾ ਦੇ ਸਮਾਪਨ ਮੌਕੇ ਆਯੋਜਿਤ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ ।