ਬਠਿੰਡਾ ਦੇ ਪਿੰਡ ਮਹਿਰਾਜ ’ਚ ਕੀਤੀ ਜਾ ਰਹੀ ਰੈਲੀ ਵਿਚ ਪਹੁੰਚਿਆ ਲੱਖਾ ਸਿਧਾਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

-ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ ।

Lakhha sidhana
 ਬਠਿੰਡਾ

:

 ਬਠਿੰਡਾ

:

 ਬਠਿੰਡਾ : ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ । ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ । ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ।  ਉਧਰ, ਇਹ ਵੀ ਚਰਚਾ ਹੈ ਕਿ ਲਾਲ ਕਿਲੇ ’ਤੇ ਵਾਪਰੀ ਘਟਨਾ ਸਬੰਧੀ ਮਾਮਲੇ ਵਿੱਚ ਲੱਖਾ ਸਿਧਾਣਾ ਦੀ ਅੱਜ ਗ੍ਰਿਫਤਾਰੀ ਹੋ ਸਕਦੀ ਹੈ। ਬੇਸ਼ੱਕ ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਦਿੱਲੀ ਪੁਲਿਸ ਨੇ ਕੋਈ ਰਾਬਤਾ ਨਹੀਂ ਕੀਤਾ ਪਰ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ । ਦਿੱਲੀ ਪੁਲਿਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ ।