ਮਾਂ-ਧੀ ਵੱਲੋਂ ਖ਼ੁਦਕੁਸ਼ੀ : ਕਾਨਪੁਰ ਹਾਦਸੇ ਦੀ ਜਾਂਚ ਰਿਪੋਰਟ ਤਲਬ 

ਏਜੰਸੀ

ਖ਼ਬਰਾਂ, ਰਾਸ਼ਟਰੀ

16 ਮਾਰਚ ਨੂੰ ਹੈ ਮਾਮਲੇ ਦੀ ਅਗਲੀ ਸੁਣਵਾਈ 

Image

 

ਪ੍ਰਯਾਗਰਾਜ - ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸੂਬੇ ਦੇ ਅਧਿਕਾਰੀਆਂ ਨੂੰ ਉਸ ਘਟਨਾ ਦੀ ਜਾਂਚ ਦੀ ਪ੍ਰਗਤੀ ਰਿਪੋਰਟ ਦਾਇਰ ਕਰਨ ਲਈ ਕਿਹਾ, ਜਿਸ ਵਿੱਚ ਕਾਨਪੁਰ ਦਿਹਾਤ ਵਿੱਚ ਇੱਕ ਕਥਿਤ ਗ਼ੈਰ-ਕਨੂੰਨੀ ਉਸਾਰੀ ਹਟਾਉਣ ਦੌਰਾਨ ਇੱਕ ਔਰਤ ਅਤੇ ਉਸ ਦੀ ਧੀ ਅੱਗ 'ਚ ਸੜਨ ਨਾਲ ਮੌਤ ਹੋ ਗਈ ਸੀ। 

ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਸੂਬੇ ਦੇ ਅਧਿਕਾਰੀਆਂ ਨੂੰ ਗ੍ਰਹਿ ਸਕੱਤਰ ਨੂੰ ਨਿੱਜੀ ਹਲਫ਼ਨਾਮੇ ਸਮੇਤ ਪ੍ਰਗਤੀ ਰਿਪੋਰਟ ਦਾਇਰ ਕਰਨ ਲਈ ਕਿਹਾ।

ਜਸਟਿਸ ਮਨੋਜ ਕੁਮਾਰ ਗੁਪਤਾ ਅਤੇ ਜਸਟਿਸ ਸਈਅਦ ਕਮਰ ਹਸਨ ਰਿਜ਼ਵੀ ਦੀ ਡਿਵੀਜ਼ਨ ਬੈਂਚ ਨੇ ਅਵਨੀਸ਼ ਕੁਮਾਰ ਪਾਂਡੇ ਨਾਂਅ ਦੇ ਵਿਅਕਤੀ ਵੱਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਪਟੀਸ਼ਨਕਰਤਾ ਨੇ  13 ਫਰਵਰੀ ਨੂੰ ਵਾਪਰੀ ਘਟਨਾ ਦੇ ਸੰਬੰਧ ਵਿੱਚ ਅਦਾਲਤ ਨੂੰ ਦਖਲ ਦੇਣ ਦੀ ਬੇਨਤੀ ਕੀਤੀ ਸੀ।

ਬਹਿਸ ਦੌਰਾਨ ਸੂਬਾ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਘਟਨਾ ਤੋਂ ਤੁਰੰਤ ਬਾਅਦ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਕੀਤੀ ਗਈ, ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ। 

ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਤੋਂ ਇਲਾਵਾ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) ਦਾ ਗਠਨ ਵੀ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।