Delhi News: ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹੋਣਗੇ ਆਤਿਸ਼ੀ

ਏਜੰਸੀ

ਖ਼ਬਰਾਂ, ਰਾਸ਼ਟਰੀ

‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਲਿਆ ਗਿਆ ਅਹਿਮ ਫ਼ੈਸਲਾ

Atishi will be the Leader of Opposition in Delhi Assembly

 

Delhi News: ਆਮ ਆਦਮੀ ਪਾਰਟੀ ਨੇ ਅੱਜ ਪਾਰਟੀ ਹੈੱਡਕੁਆਰਟਰ ਵਿਖੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ। ਜਿਸ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਹੋਵੇਗੀ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ।

ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ, ਸਾਰੇ ਵਿਧਾਇਕਾਂ ਨੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ। ਜਿਸ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣਗੇ।