ਯੋਨ ਸ਼ੋਸ਼ਣ ਮਾਮਲੇ 'ਚ ਗੁਰਮੀਤ ਰਾਮ ਰਹੀਮ 'ਤੇ CBI ਕੋਰਟ ਦਾ ਫੈਸਲਾ 25 ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਧਵੀਆਂ ਨਾਲ ਬਲਾਤਕਾਰ ਮਾਮਲੇ 'ਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਕੋਈ ਫੈਸਲਾ ਨਹੀਂ ਸੁਣਾਇਆ।

Gurmeet Ram Rahim

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਧਵੀਆਂ ਨਾਲ ਬਲਾਤਕਾਰ ਮਾਮਲੇ 'ਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਕੋਈ ਫੈਸਲਾ ਨਹੀਂ ਸੁਣਾਇਆ।  ਅਦਾਲਤ ਨੇ ਫੈਸਲੇ ਲਈ 25 ਅਗਸਤ ਦੀ ਤਰੀਕ ਮੁਕੱਰਰ ਕੀਤੀ ਹੈ।  ਇਸ ਮਾਮਲੇ ਦੀ ਬਹਿਸ ਪੂਰੀ ਹੋ ਚੁੱਕੀ ਹੈ ਅਤੇ ਪੂਰੇ ਖੇਤਰ ਦੀਆਂ ਨਿਗਾਹਾਂ ਸੀ.ਬੀ.ਆਈ. ਦੇ 17 ਅਗਸਤ ਦੇ ਫੈਸਲੇ ਵੱਲ੍ਹ ਸੀ।  ਜ਼ਿਕਰਯੋਗ ਹੈ ਕਿ ਇਸ ਫੈਸਲੇ ਦੀ ਨਜ਼ਾਕਤ ਨੂੰ ਸਮਝਦਿਆਂ ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਪੰਜਾਬ ਵਿੱਚ ਸੁਰੱਖਿਆ ਲਈ 250 ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਦੀ ਮੰਗ ਕੀਤੀ ਗਈ ਸੀ ਜਿਸ ਬਾਰੇ ਕੇਂਦਰੀ ਗ੍ਰਹਿ ਸਕੱਤਰ ਨਾਲ ਗੱਲ ਬਾਤ ਕਾਰਨ ਲਈ ਪੰਜਾਬ ਦੇ ਪੁਲਿਸ ਮੁਖੀ ਦਿੱਲੀ ਵੀ ਗਏ ਸੀ।