ਮੋਦੀ ਦੀ ਨੈਸ਼ਨਲ ਦਿਵਸ ‘ਤੇ ਪਾਕਿ ਨੂੰ ਦਿੱਤੀ ਵਧਾਈ ‘ਤੇ ਖੜੇ ਹੋ ਗਏ ਹਨ ਕਈ ਸਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਨੇ ਪਾਕਿਸਤਾਨ ਦੇ ਰਾਸ਼ਟਰੀ ਦਿਵਸ ’ਤੇ ਦਿੱਲੀ ਹਾਈ ਕਮਿਸ਼ਨ ਪ੍ਰੋਗਰਾਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਸੀ।

Pakistan PM Imran Khan tweet PM Modi greeting Pakistan National Day

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ‘ਤੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰ ਦਿਵਸ ‘ਤੇ ਪਾਕਿਸਤਾਨ ਦੀ ਜਨਤਾ ਨੂੰ ਵਧਾਈ ਦਿੱਤੀ ਹੈ। ਇਮਰਾਨ ਖ਼ਾਨ ਨੇ ਕਿਹਾ ਕਿ, “ਪੀਐਮ ਮੋਦੀ ਨੇ ਪਾਕਿਸਤਾਨ ਦੀ ਜਨਤਾ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ, “ਉਪ ਮਹਾਂਰਾਸ਼ਟਰ ਦੇ ਲੋਕ, ਸ਼ਾਂਤੀਪੂਰਵਕ ਅਤੇ ਸਰਬਸੰਮਤੀ ਨਾਲ ਇਕੱਠੇ ਆਉਣ ਜਿੱਥੇ ਹਿੰਸਾ ਅਤੇ ਅਤਿਵਾਦ ਲਈ ਕੋਈ ਜਗ੍ਹਾ ਨਾ ਹੋਵੇ।”

ਪ੍ਰਧਾਨ ਮੰਤਰੀ ਦੇ ਸੁਨੇਹੇ ਦਾ ਇਮਰਾਨ ਖ਼ਾਨ ਨੇ ਸਵਾਗਤ ਕੀਤਾ ਅਤੇ ਭਾਰਤ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਰੱਖੀ। ਪਾਕਿਸਤਾਨ ਦੇ ਪੀਐਮ ਇਮਰਾਨ ਖ਼ਾਨ ਨੇ ਕਿਹਾ ਕਿ, “ਭਾਰਤ ਨਾਲ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਤੇ ਵੀ ਗੱਲ ਹੋਣੀ ਚਾਹੀਦੀ ਹੈ।” ਇਮਰਾਨ ਖ਼ਾਨ ਦੇ ਇਸ ਟਵੀਟ ਤੋਂ ਬਾਅਦ ਭਾਰਤ ਦੀ ਰਾਜਨੀਤੀ ਵਿਚ ਹਲਚਲ ਸ਼ੁਰੂ ਹੋ ਗਈ ਹੈ।

ਕਾਂਗਰਸ ਦੇ ਕੌਮੀ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਜਵਾਬ ਮੰਗਿਆ ਹੈ। ਕਾਂਗਰਸ ਦੇ ਬੁਲਾਰੇ ਨੇ ਟਵੀਟ ਕਰਕੇ ਕਿਹਾ ਕਿ, “ਇਕ ਪਾਸੇ ਤਾਂ ਭਾਰਤ ਸਰਕਾਰ ਪਾਕਿਸਤਾਨ ਦੇ ਨੈਸ਼ਨਲ ਦਿਵਸ ਦਾ ਬਾਈਕਾਟ ਕਰ ਰਹੀ ਹੈ ਅਤੇ ਦੂਜੇ ਪਾਸੇ ਦੇਸ਼ ਦੇ ਪੀਐਮ ਮੋਦੀ ਇਮਰਾਨ ਖ਼ਾਨ ਨੂੰ ਟਵੀਟ ਕਰ ਕੇ ਵਧਾਈ ਦੇ ਰਹੀ ਹੈ।” ਪ੍ਰਿਅੰਕਾ ਚਤੁਰਵੇਦੀ ਨੇ ਕਿਹਾ, “ਦੇਸ਼ ਜਾਣਦਾ ਚਾਹੁੰਦਾ ਹੈ ਕਿ ਪੀਐਮ ਮੋਦੀ ਅਜਿਹਾ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ।”

ਨੈਸ਼ਨਲ ਕਾਂਨਫਰੈਂਸ ਦੇ ਨੇਤਾ ਉਮਰ ਅਬਦੁਲਾ ਨੇ ਕਿਹਾ ਕਿ, “ਜਦੋਂ ਲੋਕਾਂ ਨੂੰ ਪਾਕਿਸਤਾਨ ਨੈਸ਼ਨਲ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਮੋਦੀ ਨੂੰ ਵੀ ਪਾਕਿਸਤਾਨ ਪੀਐਮ ਇਮਰਾਨ ਖ਼ਾਨ ਨੂੰ ਵਧਾਈ ਨਹੀਂ ਦੇਣੀ ਚਾਹੀਦੀ। ਜੇਕਰ ਅਜਿਹਾ ਹੁੰਦਾ ਤਾਂ ਅਸੀਂ ਪਾਕਿਸਤਾਨ ਨਾਲ ਅਪਣੇ ਰਿਸ਼ਤੇ ’ਤੇ ਇੰਨੇ ਉਲਝੇ ਨਾ ਨਜ਼ਰ ਆਉਂਦੇ।”

ਵਿਦੇਸ਼ ਮੰਤਰਾਲੇ ਨੇ ਕਿਹਾ ਕਿ, “ਇਸਲਾਮਾਬਾਦ ਵਿਚ ਹੋਣ ਵਾਲੇ ਪੋਗਰਾਮ ਵਿਚ ਕੋਈ ਵੀ ਭਾਰਤੀ ਪ੍ਰਤੀਨਿਧੀ ਸ਼ਾਮਲ ਨਹੀਂ ਹੋਵੇਗਾ।” ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, “ਭਾਰਤ ਨੇ ਸ਼ੁਕਰਵਾਰ ਨੂੰ ਹੋਣ ਵਾਲੇ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਰੋਹ ਵਿਚ ਕਿਸੇ ਵੀ ਪ੍ਰਤੀਨਿਧੀ ਨੂੰ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਹਾਈ ਕਮਿਸ਼ਨ ਨੇ ਕਾਂਨਫਰੈਂਸ ਦੇ ਪ੍ਰਤੀਨਿਧੀਆਂ ਨੂੰ ਸਮਾਰੋਹ ਵਿਚ ਬਲਾਉਣ ਦਾ ਫ਼ੈਸਲਾ ਲਿਆ।”