ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤੀ : PM ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਵੀ ਕਰੋਨਾ ਵਾਇਰਸ ਦੇ ਹੁਣ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ

Coronavirus

ਭਾਰਤ ਵਿਚ ਵੀ ਕਰੋਨਾ ਵਾਇਰਸ ਦੇ ਹੁਣ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਦੇਖਿਆ ਕੱਲ ਐਤਵਾਰ ਨੂੰ ਪੀਐੱਮ ਨੇ ਪੂਰੇ ਭਾਰਤ ਨੂੰ ਬੰਦ ਰੱਖਣ ਦੀ  ਅਪੀਲ ਕੀਤੀ ਸੀ ਜਿਸ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਸਮਰਥਨ ਕੀਤਾ ਸੀ । ਦੱਸ ਦੱਈਏ ਕਿ ਭਾਰਤ ਵਿਚ ਇਸ ਵਾਇਰਸ ਨਾਲ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 429 ਹੋ ਗਈ ਹੈ।

ਜਿਸ ਨੂੰ ਦੇਖਦਿਆਂ ਦੇਸ਼ ਵਿਚ 15 ਸੂਬਿਆਂ ਦੀਆਂ ਸਰਕਾਰਾਂ ਨੇ ਸੂਬੇ ਵਿਚ ਲੌਕਡਾਊਨ ਦਾ ਐਲਾਨ ਕੀਤਾ ਹੈ। ਉਸ ਤੋਂ ਬਾਅਦ ਵੀ ਲੋਕ ਲਗਾਤਾਰ ਬਾਹਰ ਨਿਕਲ ਹਰੇ ਹਨ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਇਨ੍ਹਾਂ ਲੋਕਾਂ ਨਾਲ ਨਰਾਜ਼ਗੀ ਜਤਾਈ ਜਾ ਰਹੀ ਹੈ। ਦੱਸ ਦੱਈਏ ਕਿ ਕੱਲ ਜਨਤਾ ਕਰਫਿਊ ਲਗਾਏ ਜਾਣ ਤੇ ਭਾਵੇਂ ਕਿ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਕਰਫਿਊ ਦਾ ਸਮਰਥ ਵੀ ਕੀਤੀ ਸੀ

ਪਰ ਉਨ੍ਹਾਂ ਵਿਚੋਂ ਕਈ ਲੋਕ ਅਜਿਹੇ ਵੀ ਸਨ ਜਿਹੜੇ ਇਸ ਕਰਫਿਊ ਦੇ ਬਾਵਜੂਦ ਵੀ ਸੜਕਾਂ ਤੇ ਘੁੰਮਦੇ ਨਜ਼ਰ ਆਏ। ਇਸ ਤੇ ਮੋਦੀ ਨੇ ਸਖਤੀ ਪ੍ਰਗਟ ਕਰਦਿਆਂ ਟਵਿਟ ਵਿਚ ਲਿਖਿਆ ਕਿ ਲੋਕ ਇਸ ਕਰਫਿਊ ਦੀ ਪਾਲਣਾ ਨਹੀਂ ਕਰ ਰਹੇ ਇਸ ਲਈ ਸਰਕਾਰਾਂ ਨੂੰ ਇਸ ਦੀ ਪਾਲਣਾ ਕਰਾਉਣ ਲਈ ਥੋੜੀ ਸਖਤੀ ਵਰਤਣੀ ਚਾਹੀਦੀ  ਹੈ।

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿਚ ਸਾਫ ਤੌਰ ਦੇ ਇਹ ਹਦਾਇਤ ਦਿੱਤੀ ਗਈ ਹੈ ਕਿ ਜਿਹੜਾ ਵੀ ਵਿਅਕਤੀ ਲੌਕਡਾਊਨ ਦੀ ਪਾਲਣਾ ਨਹੀਂ ਕਰੇਗਾਂ ਉਸ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।ਲੌਕਡਾਊਨ ਬਾਰੇ ਲਿਖਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਹਾਲੇ ਵੀ ਇਸ ਲੌਕਡਾਊਨ ਦੀ ਸਥਿਤੀ ਨੂੰ ਗਭੀਰਤਾ ਨਾਲ ਨਹੀਂ ਲੈ ਰਹੇ ਹਨ।

ਕ੍ਰਿਪਾ ਕਰਕੇ ਆਪਣੇ ਆਪ ਅਤੇ ਆਪਣੇ ਪਰਿਵਾਰ ਦਾ ਬਚਾਊ ਕਰੋ, ਹਦਾਇਤਾਂ ਦੀ ਪਾਲਣਾਂ ਗੰਭੀਰਤਾ ਨਾਲ ਕਰੋ। ਸੂਬਾ ਸਰਕਾਰਾਂ ਨੂੰ ਬੇਨਤੀ ਹੈ ਕਿ ਉਹ ਲੌਕਡਾਊਨ ਦੀ ਪਾਲਣਾ ਵਧੀਆਂ ਤਰੀਕੇ ਨਾਲ ਕਰਵਾਉਣ। ਦੱਸਣਯੋਗ ਹੈ ਕਿ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖ ਕੇ ਪੰਜਾਬ,ਦਿੱਲੀ,ਉਤਰ ਪ੍ਰਦੇਸ ਅਤੇ ਰਾਜਸਥਾਨ ਦੇ ਨਾਲ-ਨਾਲ ਦੇਸ਼ ਦੇ 15 ਸੂਬਿਆਂ ਵਿਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।