ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਸਮੇਤ ਕਈ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਇਸ ਤਾਕਤ ਨੂੰ ਸਹੀ ਦਿਸ਼ਾ ਵਿੱਚ ਦਿੱਤੀ ਸੇਧ ਹਰ ਦੇਸ਼ ਹਰ ਕੌਮ ਦੀ ਤਰੱਕੀ ਦਾ ਬੀਜ ਬਣਦੀ ਹੈ।
ਚੰਡੀਗੜ੍ਹ: ਅੱਜ ਦੇਸ਼ ਭਰ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਸਿਆਸੀ ਆਗੂਆਂ ਨੇ ਸ਼ਹੀਦਾਂ ਦੇ ਬੁੱਤਾ ਤੇ ਫੁੱਲਾਂ ਮਲਾਵਾਂ ਭੇਂਟ ਕਰ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਲੀਡਰਾਂ ਆਪਣੇ ਟਵੀਟ ਰਾਹੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀ।
ਅੱਜ ਹਿੰਦ ਪਾਕਿ ਕੌਮੀ ਸਰਹੱਦ ਹੁਸੈਨੀਵਾਲਾ 'ਤੇ ਸਥਿਤ ਸ਼ਹੀਦੀ ਸਮਾਰਕ ਤੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ , ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਸਤਿਕਾਰ ਕੌਰ ਗਹਿਰੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ , ਅਨੁਮੀਤ ਸਿੰਘ ਹੀਰਾ ਸੋਢੀ ਸੂਚਨਾ ਕਮਿਸ਼ਨਰ ਪੰਜਾਬ, ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਦਿ ਆਗੂਆਂ ਨੇ ਸ਼ਹੀਦਾਂ ਨੂੰ ਨਤਮਸਤਕ ਹੋਏ।
ਕੈਪਟਨ ਅਮਰਿੰਦਰ ਸਿੰਘ
ਸ਼ਹੀਦ-ਏ-ਆਜ਼ਾਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਸ਼ਹਾਦਤ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਤੇ ਵਿਰਾਸਤ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਉਨ੍ਹਾਂ ਦੀ ਬੇਮਿਸਾਲ ਹਿੰਮਤ ਨੂੰ ਅਸੀਂ ਸਿੱਜਦਾ ਕਰਦੇ ਹਾਂ ਜਦੋਂ ਉਨ੍ਹਾਂ ਨੇ ਭਾਰਤ ਦੇਸ਼ ਦੀ ਆਜ਼ਾਦੀ ਵਾਸਤੇ ਮੌਤ ਨੂੰ ਆਪਣੇ ਲਈ ਚੁਣਿਆ, ਇਹ ਮਹਾਨ ਸ਼ਹਾਦਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਕੈਬਨਿਟ ਮੰਤਰੀ ਰੰਧਾਵਾ
ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਦੇਸ਼ ਦੇ ਸਪੂਤਾ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਅਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਹੀ ਸ਼ਹੀਦਾਂ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ
"ਆਜ਼ਾਦੀ ਦੇ ਇਨਕਲਾਬੀ ਅਮਰ ਸ਼ਹੀਦ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਸ਼ਹੀਦੀ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਦੇ ਹਨ। ਮਾਂ ਭਾਰਤੀ ਦੇ ਇਨ੍ਹਾਂ ਮਹਾਨ ਪੁੱਤਰਾਂ ਦੀ ਕੁਰਬਾਨੀ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਬਣੀ ਰਹੇਗੀ। ਜੈ ਹਿੰਦ!"
ਸੁਖਬੀਰ ਸਿੰਘ ਬਾਦਲ
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ। ਇਹ ਤਿੰਨੋਂ ਸ਼ਹੀਦ ਇਸ ਗੱਲ ਦੇ ਗਵਾਹ ਹਨ ਕਿ ਤਬਦੀਲੀ ਦੀ ਤਾਕਤ ਨੌਜਵਾਨਾਂ ਹੱਥ ਹੁੰਦੀ ਹੈ ਅਤੇ ਇਸ ਤਾਕਤ ਨੂੰ ਸਹੀ ਦਿਸ਼ਾ ਵਿੱਚ ਦਿੱਤੀ ਸੇਧ ਹਰ ਦੇਸ਼ ਹਰ ਕੌਮ ਦੀ ਤਰੱਕੀ ਦਾ ਬੀਜ ਬਣਦੀ ਹੈ।
ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੇ ‘‘ਜਜ਼ਬਾਤੋਂ’ ਸੇ ਇਸ ਕਦਰ ਵਾਕਿਫ਼ ਹੈ ਮੇਰੀ ਕਲਮ, ‘‘ਇਸ਼ਕ’’ ਵੀ ਲਿਖਨਾ ਚਾਹੂੰ ਤੋ ‘‘ਇਨਕਲਾਬ’’ ਲਿਖਾ ਜਾਤਾ ਹੈ -ਭਗਤ ਸਿੰਘ