ਸ਼ਹੀਦੀ ਦਿਹਾੜਾ: ਕਿਸਾਨ ਅੰਦੋਲਨ 'ਚ ਗੂੰਜਣਗੇ ਸ਼ਹੀਦਾਂ ਦੇ ਨਾਅਰੇ, ਵੱਖ ਵੱਖ ਥਾਵਾਂ 'ਤੇ ਪ੍ਰੋਗਰਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਹੋਣਗੇ। 

Martyr's Day DELHI BORDER

ਚੰਡੀਗੜ੍ਹ: ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ। ਇਸ ਮੌਕੇ ਅੱਜ ਸਿੰਘੂ ਤੇ ਟਿਕਰੀ ਬਾਰਡਰ ’ਤੇ ਵੱਡੀਆਂ ਕਾਨਫਰੰਸਾਂ ਹੋਣਗੀਆਂ।  ਇਸ ਦੇ ਚਲਦੇ ਅੱਜ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਹੋਣਗੇ। ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਅੰਦੋਲਨ ਵਾਲੇ ਸਥਾਨਕ ਸਿੰਘੂ ਬਾਰਡਰ ਵਿਖੇ ਨੌਜਵਾਨਾਂ ਵਲੋਂ ਮਾਰਚ ਕੱਢਿਆ ਗਿਆ।

ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਖਟਕੜ ਕਲਾਂ, ਸੁਨਾਮ, ਸਰਾਭਾ, ਹਿਸਾਰ ਤੇ ਮਥੁਰਾ ਤੋਂ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਦੇ ਬਾਰਡਰਾਂ ’ਤੇ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਇੱਥੇ ਵੀ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ।