ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਰਾਜੇਵਾਲ ਦੀ ਦਹਾੜ, ਕਿਹਾ ਸਾਡੀ ਜਿੱਤ ਯਕੀਨੀ ਹੈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਸਿਰਫ਼ ਕਿਸਾਨਾਂ ਦਾ ਅੰਦੋਲਨ ਹੈ ।

Balvir singh Rajewal

ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨਗਰ  :  ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ,ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਸਿਰਫ਼ ਕਿਸਾਨਾਂ ਦਾ ਅੰਦੋਲਨ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਤੇ ਨੈਸ਼ਨਲ ਮੀਡੀਆ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।