ਸਪਾ ਦੇ ਸੰਸਦ ਮੈਂਬਰ ਜਯਾ ਬੱਚਨ ਨੇ ਰਾਜ ਸਭਾ 'ਚ ਹੱਥਾਂ ਨਾਲ ਮੈਲਾ ਚੁੱਕਣ ਵਾਲਿਆਂ ਦਾ ਮੁੱਦਾ ਚੁੱਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਅਸੀਂ ਵਿਕਾਸ ਦੀ ਗੱਲ ਕਰਦੇ ਹਾਂ,ਅਸੀਂ ਚੰਦਰਮਾ ਅਤੇ ਮੰਗਲ ‘ਤੇ ਜਾਣ ਦੀ ਗੱਲ ਕਰ ਰਹੇ ਹਾਂ ।

jya bachan

ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ ਜਾਰੀ ਹੈ। ਰਾਜ ਸਭਾ ਵਿਚ ਸਪਾ ਸੰਸਦ ਜਯਾ ਬੱਚਨ ਨੇ ਮੰਗਲਵਾਰ ਨੂੰ ਹੱਥਾਂ ਨਾਲ ਮੈਲਾ ਚੁੱਕਣ ਵਾਲਿਆਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਅਸੀਂ ਵਿਕਾਸ ਦੀ ਗੱਲ ਕਰਦੇ ਹਾਂ,ਅਸੀਂ ਚੰਦਰਮਾ ਅਤੇ ਮੰਗਲ ‘ਤੇ ਜਾਣ ਦੀ ਗੱਲ ਕਰ ਰਹੇ ਹਾਂ ਅਤੇ ਅਸੀਂ ਉਨ੍ਹਾਂ ਨੂੰ ਸੁਰੱਖਿਆ ਦੇ ਸਾਧਨ ਮੁਹੱਈਆ ਕਰਾਉਣ ‘ਚ ਅਸਮਰੱਥ ਹਾਂ। ਇਹ ਸਾਡੇ ਦੇਸ਼ ਲਈ ਸ਼ਰਮ ਦੀ ਗੱਲ ਹੈ ਕਿ ਅਸੀਂ ਅਜੇ ਵੀ ਉਨ੍ਹਾਂ ਦੀ ਮੌਤ ਬਾਰੇ ਗੱਲ ਕਰਦੇ ਹਾਂ। ਮੈਨੂੰ ਸਮਝ ਨਹੀਂ ਆਉਂਦੀ ਕਿ ਅਸੀਂ ਉਨ੍ਹਾਂ ਨੂੰ ਢੁਕਵੀਂ ਸੁਰੱਖਿਆ ਕਿਉਂ ਨਹੀਂ ਦੇ ਸਕਦੇ।