ਟਿੱਕਰੀ ਬਾਰਡਰ 'ਤੇ ਸ਼. ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਹਜ਼ਾਰਾਂ ਕਿਸਾਨਾਂ ਨੇ ਦਿੱਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਹਨਾਂ ਐਲਾਨ ਕੀਤਾ ਕਿ ਆਪਣੇ ਕੌਮੀ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਇਹਨਾਂ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਮੋਰਚਾ ਜ਼ਾਰੀ ਰੱਖਿਆ ਜਾਵੇਗਾ।

Farmer protest

ਨਵੀਂ ਦਿੱਲੀ : ਮੋਦੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ,ਰੁਜ਼ਗਾਰ ਤੇ ਰੋਟੀ ਖੋਹਣ ਲਈ ਬੋਲੇ ਗਏ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਜਾਤਾਂ,ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਵਿਸ਼ਾਲ ਤੇ ਜਬਤਬੱਧ ਕਿਸਾਨ ਲਹਿਰ ਦੀ ਉਸਾਰੀ ਦੇ ਕਾਰਜ ਨੂੰ ਹੋਰ ਅੱਗੇ ਵਧਾਉਣਾ ਹੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਿੱਕਰੀ ਬਾਰਡਰ 'ਤੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ ਨੌਜਵਾਨਾਂ ਤੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤਾ ਗਿਆ।