ਤਾਮਿਲਨਾਡੂ: ਨੌਕਰੀ ਨਾ ਮਿਲਣ ਕਾਰਨ 25 ਸਾਲਾ ਰਾਸ਼ਟਰੀ ਪੱਧਰ ਦੀ ਕਬੱਡੀ ਖਿਡਾਰਨ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਭਾਨੂਮਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ

National level kabaddi player banumathi commits suicide

 

ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲੇ ਦੀ ਰਹਿਣ ਵਾਲੀ ਰਾਸ਼ਟਰੀ ਪੱਧਰ ਦੀ ਕਬੱਡੀ ਖਿਡਾਰਨ ਨੇ ਬੁੱਧਵਾਰ ਨੂੰ ਖ਼ੁਦਕੁਸ਼ੀ ਕਰ ਲਈ।  25 ਸਾਲਾ ਭਾਨੂਮਤੀ ਨੇ ਆਪਣੇ ਕਮਰੇ 'ਚ ਫਾਹਾ ਲੈ ਲਿਆ, ਉਸ ਨੂੰ ਰਾਤ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹ ਬਚ ਨਾ ਸਕੀ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ।

 

ਨੌਜਵਾਨ ਖਿਡਾਰਨ ਭਾਨੂਮਤੀ ਦੇ ਪਿਤਾ ਧਰਮਰਾਜ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ।  ਭਾਨੂੰਮਤੀ ਆਪਣੇ ਘਰ ਵਿੱਚ ਸਭ ਤੋਂ ਛੋਟੀ ਸੀ। ਮੰਗਲਵਾਰ ਨੂੰ ਜਦੋਂ ਭਾਨੂਮਤੀ ਆਪਣੇ ਕਮਰੇ 'ਚ ਲਟਕਦੀ ਮਿਲੀ ਤਾਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਨੇੜਲੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਭਾਨੂਮਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਭਾਨੂਮਤੀ ਦਾ ਫੋਨ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਭਾਨੂਮਤੀ ਨੇ ਆਪਣੇ ਜ਼ਿਲ੍ਹੇ ਅਤੇ ਰਾਜ ਲਈ ਰਾਜ ਪੱਧਰ, ਰਾਸ਼ਟਰੀ ਪੱਧਰ ਦੇ ਕਈ ਟੂਰਨਾਮੈਂਟਾਂ ਵਿੱਚ ਭਾਗ ਲਿਆ ਹੈ।

ਪੁਲਿਸ ਦੀ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਰਹਿੰਦੀ ਸੀ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਭਾਨੂਮਤੀ ਨੂੰ ਅਜਿਹਾ ਕਦਮ ਕਿਉਂ ਚੁੱਕਣਾ ਪਿਆ।