ਮੋਬਾਇਲ ਇੰਟਰਨੈੱਟ ਸੈਵਾਵਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ ਵਿਚ ਸਰਵਿਸ ਹੋਈ ਬਹਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤਰਨਤਾਰਨ ਤੇ ਫਿਰੋਜ਼ਪੁਰ 'ਚ ਇੰਟਰਨੈੱਟ 'ਤੇ ਕੱਲ੍ਹ ਤੱਕ ਵਧਾਈ ਗਈ ਪਾਬੰਦੀ

PHOTO

 

ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਲੱਗੀ ਪਾਬੰਦੀ ਨੂੰ ਕੈ  ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ, ਸੰਗਰੂਰ ,ਅਜਨਾਲਾ ਤੇ ਮੁਹਾਲੀ YPS ਚੌਕ 'ਚ ਮੋਬਾਇਲ ਇੰਟਰਨੈੱਟ ਸੇਵਾ ਬਹਾਲ ਹੋ ਗਈਆਂ ਹਨ।

ਜਦਕਿ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ 'ਚ ਇੰਟਰਨੈੱਟ ਬੈਨ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਕੱਲ੍ਹ ਤੱਕ ਪਾਬੰਦੀ ਰਹੇਗੀ।  ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਚਲਦਿਆਂ 18 ਮਾਰਚ ਬਾਅਦ ਦੁਪਹਿਰ ਤੋਂ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਹਨ।