Onion export ban update : ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਅਗਲੇ ਹੁਕਮਾਂ ਤੱਕ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

Onion export ban update : ਵਣਜ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ

Onion

Onion export ban update : ਸਰਕਾਰ ਨੇ ਘਰੇਲੂ ਉਪਲਬਧਤਾ ਵਧਾਉਣ ਅਤੇ ਕੀਮਤਾਂ ਨੂੰ ਕਾਬੂ ਵਿਚ ਰੱਖਣ ਲਈ ਪਿਆਜ਼ ਦੀ ਬਰਾਮਦ ’ਤੇ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤੀ ਹੈ। ਵਣਜ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ 31 ਮਾਰਚ ਤੱਕ ਪਿਆਜ਼ ਦੀ ਬਰਾਮਦ ’ਤੇ ਪਾਬੰਦੀ ਲਗਾਈ ਗਈ ਸੀ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ 22 ਮਾਰਚ ਨੂੰ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਪਿਆਜ਼ ਦੀ ਬਰਾਮਦ ’ਤੇ ਪਾਬੰਦੀ ਅਗਲੇ ਹੁਕਮਾਂ ਤੱਕ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜੋ:Railway Jalandhar News : ਰੇਲਵੇ ਦੀ ਲਾਪਰਵਾਹੀ! 50 ਪੈਟਰੋਲ ਟੈਂਕਰਾਂ ਵਾਲੀ ਮਾਲ ਗੱਡੀ ਜਲੰਧਰ ਰੁਕਣ ਦੀ ਬਜਾਏ ਪਠਾਨਕੋਟ-ਜੰਮੂ ਰੂਟ ’ਤੇ ਗਈ 

ਡੀਜੀਐਫਟੀ ਵਣਜ ਮੰਤਰਾਲੇ ਦੀ ਇੱਕ ਸ਼ਾਖਾ ਹੈ, ਜੋ ਨਿਰਯਾਤ ਅਤੇ ਆਯਾਤ ਨਾਲ ਸਬੰਧਤ ਮੁੱਦਿਆਂ ’ਤੇ ਫੈਸਲਾ ਕਰਦੀ ਹੈ। ਸਰਕਾਰ ਨੇ 8 ਦਸੰਬਰ 2023 ਨੂੰ ਪਿਆਜ਼ ਦੇ ਬਰਾਮਦ ’ਤੇ ਪਾਬੰਦੀ ਲਗਾ ਦਿੱਤੀ ਸੀ। ਹਾੜੀ ਸੀਜ਼ਨ, 2023 ਵਿੱਚ ਪਿਆਜ਼ ਦਾ ਉਤਪਾਦਨ 2.27 ਕਰੋੜ ਟਨ ਹੋਣ ਦਾ ਅਨੁਮਾਨ ਹੈ।
ਅੰਤਰ-ਮੰਤਰਾਲਾ ਸਮੂਹ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੁਝ ਵਿਸ਼ੇਸ਼ ਮਾਮਲਿਆਂ ਵਿੱਚ ਮਿੱਤਰ ਦੇਸ਼ਾਂ ਨੂੰ ਪਿਆਜ਼ ਦੀ ਨਿਰਯਾਤ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਸਰਕਾਰ ਨੇ ਨੈਸ਼ਨਲ ਕੋਆਪਰੇਟਿਵ ਐਕਸਪੋਰਟ ਲਿਮਟਿਡ (NCEL) ਰਾਹੀਂ ਸੰਯੁਕਤ ਅਰਬ ਅਮੀਰਾਤ ਅਤੇ ਬੰਗਲਾਦੇਸ਼ ਨੂੰ 64,400 ਟਨ ਪਿਆਜ਼ ਦੀ ਬਰਾਮਦ ਦੀ ਇਜਾਜ਼ਤ ਦਿੱਤੀ ਹੈ।

ਇਹ ਵੀ ਪੜੋ:Delhi News : ਭਾਰਤ ਨੇ ਜਰਮਨੀ ਦੇ ਦੂਤਘਰ ਦੇ ਡਿਪਟੀ ਚੀਫ਼ ਨੂੰ ਕੀਤਾ ਤਲਬ  

ਕੇਂਦਰ ਨੇ ਇਸ ਤੋਂ ਪਹਿਲਾਂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਅਕਤੂਬਰ 2023 ਵਿੱਚ ਪ੍ਰਚੂਨ ਬਾਜ਼ਾਰਾਂ ’ਚ 25 ਰੁਪਏ ਪ੍ਰਤੀ ਕਿਲੋ ਦੀ ਰਿਆਇਤੀ ਦਰ ’ਤੇ ਬਫਰ ਪਿਆਜ਼ ਸਟਾਕ ਦੀ ਵਿਕਰੀ ਵਧਾਉਣ ਦਾ ਫੈਸਲਾ ਕੀਤਾ ਸੀ।

ਇਹ ਵੀ ਪੜੋ:Bhutan News : ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ’ਚ ਭਾਰਤ ਦੇ ਸਹਿਯੋਗ ਨਾਲ ਬਣੇ ਆਧੁਨਿਕ ਹਸਪਤਾਲ ਦਾ ਕੀਤਾ ਉਦਘਾਟਨ

 (For more news apart from Ban on onion export extended till further orders News in Punjabi, stay tuned to Rozana Spokesman)