Delhi News: ਦਿੱਲੀ ਦੇ ਖਜੂਰੀ ਖਾਸ 'ਚ ਖੇਡਦੇ ਸਮੇਂ ਨਾਲੇ 'ਚ ਡਿੱਗਿਆ ਮਾਸੂਮ ਬੱਚਾ, ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News: ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

Innocent child falls into drain Delhi's Khajuri Khas News

Innocent child falls into drain Delhi's Khajuri Khas News: ਦਿੱਲੀ ਦੇ ਖਜੂਰੀ ਖਾਸ 'ਚ ਨਾਲੇ 'ਚ ਡਿੱਗਣ ਨਾਲ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਉਹ ਨਾਲੇ ਵਿੱਚ ਡਿੱਗ ਗਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।

ਜਿਸ ਤੋਂ ਬਾਅਦ ਪੁਲਿਸ ਮਾਸੂਮ ਨੂੰ ਜੇਪੀਸੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫ਼ਿਲਹਾਲ ਪੁਲਿਸ ਨੇ ਪੂਰੇ ਮਾਮਲੇ ਦੀ ਐਫ਼ਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਇਕ 3 ਸਾਲਾ ਮਾਸੂਮ ਲੜਕੇ ਦੇ ਨਾਲੇ 'ਚ ਡਿੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਮਾਸੂਮ ਬੱਚੇ ਨੂੰ ਨਾਲੇ 'ਚੋਂ ਬਚਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਮਾਸੂਮ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਧਾਰਾ 106 ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।