ਗੰਦਰਬਲ ’ਚ ਸੜਕ ਹਾਦਸੇ ’ਚ ਸੈਲਾਨੀ ਬੱਸ ਤੇ ਕਾਰ ਦੀ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

5 ਯਾਤਰੀਆਂ ਦੀ ਮੌਤ, 14 ਜ਼ਖ਼ਮੀ

Tourist bus and car collide in road accident in Ganderbal

ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਇਕ ਐਸਯੂਵੀ ਦੀ ਬੱਸ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪੰਜ ਸੈਲਾਨੀਆਂ ਦੀ ’ਤੇ ਹੀ ਮੌਤ ਹੋ ਗਈ।  ਐਤਵਾਰ ਨੂੰ ਗੰਦਰਬਲ ਜ਼ਿਲ੍ਹੇ ਦੇ ਗੁੰਡ ਕੰਗਨ ਇਲਾਕੇ ਵਿਚ ਇੱਕ ਸੜਕ ਹਾਦਸੇ ਵਿਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਟੋਇਟਾ ਈਟੀਓਸ ਗੁੰਡ ਕੰਗਨ ਨੇੜੇ ਇਕ ਬੱਸ ਨਾਲ ਟਕਰਾ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਵਿਚ ਜ਼ਖ਼ਮੀ ਹੋਏ ਯਾਤਰੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।