ਹੁਣ ਯਮਨਾਨਗਰ 'ਚ ਵਾਪਰਿਆ ਕਠੂਆ ਵਰਗਾ ਕਾਂਡ, ਨਾਬਾਲਗ ਨਾਲ ਮੰਦਰ 'ਚ ਸਮੂਹਕ ਬਲਾਤਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰਿਆਣਾ ਦੇ ਯਮਨਾਨਗਰ ਵਿਚ ਜੰਮੂ-ਕਸ਼ਮੀਰ ਦੇ ਕਠੂਆ ਬਲਾਤਕਾਰ ਵਰਗਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇੱਥੇ 13 ਸਾਲ ਦੀ ....

minor girl gangraped in haryanas yamunanagar

ਨਵੀਂ ਦਿੱਲੀ : ਹਰਿਆਣਾ ਦੇ ਯਮਨਾਨਗਰ ਵਿਚ ਜੰਮੂ-ਕਸ਼ਮੀਰ ਦੇ ਕਠੂਆ ਬਲਾਤਕਾਰ ਵਰਗਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇੱਥੇ 13 ਸਾਲ ਦੀ ਨਾਬਾਲਗ ਬੱਚੀ ਨੂੰ ਘਰ ਤੋਂ ਅਗਵਾ ਕਰ ਕੇ ਉਸ ਨਾਲ ਸਮੂਹਕ ਬਲਾਤਕਾਰ ਕੀਤਾ ਗਿਆ ਅਤੇ ਫਿ਼ਰ ਬੱਚੀ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਫਿ਼ਲਹਾਲ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਜਾਣਕਾਰੀ ਅਨੁਸਾਰ ਬੱਚੀ ਯਮਨਾਨਗਰ ਦੇ ਜਠਲਾਨਾ ਕਸਬੇ ਦੀ ਰਹਿਣ ਵਾਲੀ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੀ ਦੇ ਮਾਤਾ-ਪਿਤਾ ਘਰ 'ਤੇ ਨਹੀਂ ਸਨ। ਜਾਣਕਾਰੀ ਅਨੁਸਾਰ ਇਸ ਦੌਰਾਨ 4 ਮੁਲਜ਼ਮ ਆਏ ਅਤੇ ਸੁੱਤੀ ਪਈ ਬੱਚੀ ਨੂੰ ਉਠਾ ਕੇ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਦੋ ਨੌਜਵਾਨਾਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਬਾਕੀ ਦੋ ਤਮਾਸ਼ਬੀਨ ਬਣੇ ਉਥੇ ਖੜ੍ਹੇ ਰਹੇ। 

ਪੁਲਿਸ ਮੁਤਾਬਕ ਬੱਚੀ ਦੇ ਮਾਤਾ-ਪਿਤਾ ਕਿਸੇ ਕੰਮ ਤੋਂ ਬਾਹਰ ਗਏ ਸਨ। ਉਸੇ ਦੌਰਾਨ ਪਿੰਡ ਦੇ ਦੋ ਬਦਮਾਸ਼ ਅਪਣੇ ਦੋ ਸਾਥੀਆਂ ਨਾਲ ਘਰ ਵਿਚ ਦਾਖ਼ਲ ਹੋਏ ਅਤੇ ਬੱਚੀ ਨੂੰ ਉਠਾ ਕੇ ਮੰਦਰ ਵਿਚ ਲੈ ਗਏ ਅਤੇ ਉਸ ਨਾਲ ਸਮੂਹਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਨਾਲ ਬੱਚੀ ਨੂੰ ਕੰਧ ਨਾਲ ਮਾਰਿਆ ਪਰ ਕੰਧ ਵਿਚ ਸਿਰ ਲੱਗਣ ਨਾਲ ਬੱਚੀ ਬੇਹੋਸ਼ ਹੋ ਗਈ ਅਤੇ ਇਨ੍ਹਾਂ ਚਾਰ ਮੁਲਜ਼ਮ ਇਸ ਘਿਨਾਉਣੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਫ਼ਰਾਰ ਹੋ ਗਏ।

ਇਸ ਤੋਂ ਬਾਅਦ ਜਦੋਂ ਬੱਚੀ ਨੂੰ ਹੋਸ਼ ਆਈ ਤਾਂ ਉਹ ਕਿਸੇ ਤਰ੍ਹਾਂ ਘਰ ਪਹੁੰਚੀ ਅਤੇ ਘਰ ਵਾਲਿਆਂ ਨੂੰ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਬੱਚੀ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ। ਜਾਂਚ ਦੌਰਾਨ ਇਹ ਵੀ ਪਤਾ ਚਲਿਆ ਕਿ ਮੁਲਜ਼ਮ ਖੇਤਰ ਦੇ ਜਠਲਾਨਾ ਅਤੇ ਮੋਹਰੀ ਪਿੰਡ ਦੇ ਨਿਵਾਸੀ ਹਨ। 

ਦਸ ਦਈਏ ਕਿ ਹਾਲੇ ਕੇਂਦਰ ਸਰਕਾਰ ਨੇ ਬੀਤੇ ਦਿਨ ਹੀ ਬੱਚੀਆਂ ਨਾਲ ਬਲਾਤਕਾਰ ਵਿਰੁਧ ਹੁਣ ਤਕ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ। ਇਹ ਕਾਨੂੰਨ ਬੀਤੇ ਦਿਨ ਐਤਵਾਰ ਤੋਂ ਲਾਗੂ ਹੋ ਗਿਆ ਹੈ। ਇਸ ਕਾਨੂੰਨ ਤਹਿਤ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਉਮਰ ਭਰ ਦੀ ਕੈਦ ਜਾਂ ਫਿਰ ਫ਼ਾਂਸੀ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ 12 ਤੋਂ 16 ਸਾਲ ਦੀਆਂ ਬੱਚੀਆਂ ਨਾਲ ਸਮੂਹਕ ਬਲਾਤਕਾਰ ਦੇ ਦੋਸ਼ੀਆਂ ਨੂੰ ਪੂਰੀ ਉਮਰ ਜੇਲ੍ਹ ਵਿਚ ਗੁਜ਼ਾਰਨੀ ਹੋਵੇਗੀ।