Corona Virus : PM ਮੋਦੀ ਨੇ ਆਪਣੇ ਮੰਤਰੀਆਂ ਨੂੰ 'ਸੋਸ਼ਲ ਡਿਸਟੈਂਸਿੰਗ' ਬਣਾਈ ਰੱਖਣ ਨੂੰ ਕਿਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਹੁਣ ਤੱਕ ਕਰੋਨਾ ਦੇ 20,471 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

lockdown

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਦੇਸ਼ ਵਿਚ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਵਾਰ-ਵਾਰ ਲੋਕਾਂ ਨੂੰ ਲੌਕਡਾਊਨ ਦੀ ਪਾਲਣਾਂ ਕਰਦਿਆਂ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੁਣ ਇਕ ਫਿਰ ਪ੍ਰਧਾਨ ਮੰਤਰੀ ਮੋਦੀ ਦੇ ਵੱਲੋਂ ਆਪਣੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖਣ ਤੇ ਜ਼ੋਰ ਦਿੱਤਾ ਹੈ।

ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ਦੇ ਵਿਚ ਪੀਐੱਮ ਮੋਦੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਧਿਆਨ ਰੱਖਣਾਂ ਹੋਵੇਗਾ ਕਿ ਮੰਤਰਾਲੇ ਵਿਚ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੀ ਜਾਵੇ। ਦੱਸ ਦੱਈਏ ਕਿ ਪ੍ਰਧਾਨ ਮੰਤਰੀ ਦੀ ਸਮਾਜਿਕ ਦੂਰੀ ਬਾਰੇ ਗੱਲ ਕਰਨੀ ਇਸ ਲਈ ਵੀ ਜਰੂਰੀ ਸੀ ਕਿਉਂਕਿ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨੇ ਸਬੰਧਿਤ ਮੰਤਰਾਲਿਆਂ ਵਿਚ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਕੱਲ ਹੋਈ ਮੀਟਿੰਗ ਦੇ ਵਿਚ ਪੀਐੱਮ ਮੋਦੀ ਦੇ ਵੱਲੋਂ ਲੌਕਡਾਊਨ ਵਿਚ ਮੰਤਰੀਆਂ ਦੁਆਰਾ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਕਿਹਾ ਕਿ ਇਸ ਲੌਕਡਾਊਨ ਵਿਚ ਜਨਤਾ ਨੂੰ ਹੋਣ ਵਾਲੀਆਂ ਪ੍ਰੇਸ਼ਨੀਆਂ ਦੇ ਹੱਲ ਕਰਨ ਵਿਚ ਕਿਸੇ ਵੀ ਤਰ੍ਹਾਂ ਦੇਰੀ ਨਹੀਂ ਹੋਣੀ ਚਾਹੀਦੀ।

ਦੱਸ ਦੱਈਏ ਕਿ ਅਗਲੇ ਸੋਮਵਾਰ ਨੂੰ ਪੀਐੱਮ ਮੋਦੀ ਦੇ ਵੱਲੋਂ ਇਕ ਵਾਰ ਫਿਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਂਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ ਜਾਵੇਗੀ। ਲੌਕਡਾਊਨ ਨੂੰ ਲੈ ਕੇ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਹੋਈ ਕੈਬਨਿਟ ਦੀ ਕਰੋਨਾ ਦੇ ਮੌਜੂਦਾ ਹਲਾਤਾਂ ਤੇ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਰਤ ਵਿਚ ਹੁਣ ਤੱਕ ਕਰੋਨਾ ਦੇ 20,471 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।