ਸੋਨੀਆ ਗਾਂਧੀ ਨੇ ਕਿਹਾ 'ਲੌਕਡਾਊਨ' 'ਚ ਬੇਰੁਜਗਾਰ ਹੋਏ ਲੋਕਾਂ ਦੇ ਖਾਤਿਆਂ ‘ਚ, 7500 ਰੁ ਪਾਵੇ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਵਰਕਿੰਸ ਕਮੇਟੀ ਦੇ ਵੱਲੋਂ ਵੀਡੀਓ ਕਾਂਫਰੰਸਿੰਗ ਦੇ ਜ਼ਰੀਏ ਕਰੋਨਾ ਨੂੰ ਲੈ ਕੇ ਵਿਚਾਰ ਵਟਾਂਦਰਾਂ ਕੀਤਾ ਗਿਆ।

lockdown

ਨਵੀਂ ਦਿੱਲੀ : ਕਾਂਗਰਸ ਵਰਕਿੰਸ ਕਮੇਟੀ ਦੇ ਵੱਲੋਂ ਅੱਜ ਵੀਡੀਓ ਕਾਂਫਰੰਸਿੰਗ ਦੇ ਜ਼ਰੀਏ ਕਰੋਨਾ ਨੂੰ ਲੈ ਕੇ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਵਿਚ ਪ੍ਰਧਾਨ ਸੋਨੀਆਂ ਗਾਂਧੀ ਨੇ ਇਸ ਲੌਕਡਾਊਨ ਦੌਰਾਨ ਬੇਰੁਜਗਾਰ ਹੋਏ ਲੋਕਾਂ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਇਸ ਬੈਠਕ ਦੇ ਵਿਚ ਸਨੀਆਂ ਗਾਂਧੀ ਦੇ ਵੱਲੋਂ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਗਈ ਕਿ 7500 ਰੁਪਏ ਗਰੀਬਾਂ ਅਤੇ ਗੈਰ-ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਨੇ ਚਾਹੀਦੇ ਹਨ।

ਸੋਨੀਆ ਗਾਂਧੀ ਨੇ ਦੱਸਿਆ ਕਿ ਲੌਕਡਾਊਨ ਦੇ ਪਹਿਲੇ ਪੜਾਅ ਵਿਚ 12 ਕਰੋੜ ਗਰੀਬ ਅਤੇ ਮਜ਼ਦੂਰਾਂ ਦੀਆਂ ਨੋਕਰੀਆਂ ਚੱਲੀਆਂ ਗਈਆ ਹਨ ਅਤੇ ਆਉਂਣ ਵਾਲ ਸਮੇਂ ਵਿਚ ਇਹ ਗਿਣਤੀ ਹੋਰ ਵਧਣ ਵਾਲੀ ਹੈ। ਇਸ ਸਥਿਤੀ ਵਿਚ ਸਰਕਾਰ ਨੂੰ ਇਨ੍ਹਾਂ ਦੀ ਮਦਦ ਲਈ ਯੋਗ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ 7500 ਰੁਪਏ ਉਨ੍ਹਾਂ ਗਰੀਬ ਲੋਕਾਂ ਦੇ ਖਾਤਿਆਂ ਵਿਚ ਜਮ੍ਹਾ ਕਰਨੇ ਚਾਹੀਦੇ ਹਨ

ਜਿਨ੍ਹਾਂ ਦੀਆਂ ਲੌਕਡਾਊਨ ਦੇ ਵਿਚ ਨੌਕਰੀਆਂ ਚਲੀਆਂ ਗਈਆਂ ਹਨ ਅਤੇ ਇਸ ਨੂੰ ਉਸ ਸਮੇਂ ਤੱਕ ਲਾਗੂ ਰੱਖਿਆ ਜਾਵੇ ਜਦੋਂ ਤੱਕ ਲੌਕਡਾਊਨ ਹੱਟ ਨਹੀਂ ਜਾਂਦਾ। ਸੋਨੀਆ ਗਾਂਧੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੂੰ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਅੰਸ਼ਕ ਕਦਮ ਚੁੱਕਣੇ ਚਾਹੀਦੇ ਹਨ ਅਤੇ ਕਿਹਾ ਕਿ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮਐਸਐਮਈ) ਅਤੇ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਰਾਹਤ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ।

ਸੋਨੀਆ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲਗਭਗ 11 ਕਰੋੜ ਲੋਕ ਐਮਐਸਐਮਈ ਖੇਤਰ ਨਾਲ ਜੁੜੇ ਹੋਏ ਹਨ। ਉਹ ਸਾਡੀ ਜੀਡੀਪੀ ਦਾ ਇਕ ਤਿਹਾਈ ਹਿੱਸਾ ਪਾਉਂਦੇ ਹਨ। ਜੇ ਉਹਨਾਂ ਨੂੰ ਆਰਥਿਕ ਤਬਾਹੀ ਤੋਂ ਬਚਾਉਣਾ ਹੈ ਤਾਂ ਉਨ੍ਹਾਂ ਲਈ ਤੁਰੰਤ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਪਏਗਾ। ਉਨ੍ਹਾਂ ਕਿਹਾ ਕਿ ਤਿੰਨ ਹਫ਼ਤੇ ਪਹਿਲਾਂ ਸੀਡਬਲਯੂਸੀ ਦੀ ਬੈਠਕ ਹੋਣ ਤੋਂ ਬਾਅਦ ਤੋਂ ਕੋਰੋਨਾ ਮਹਾਂਮਾਰੀ ਜਿਆਦਾ ਫੈਲ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਸਾਡੇ ਸਮਾਜ ਦੇ ਕੁਝ ਵਰਗਾਂ, ਖ਼ਾਸਕਰ ਕਿਸਾਨਾਂ, ਮਜ਼ਦੂਰਾਂ, ਪ੍ਰਵਾਸੀ ਮਜ਼ਦੂਰਾਂ, ਉਸਾਰੀ ਖੇਤਰ ਦੇ ਮਜ਼ਦੂਰਾਂ ਅਤੇ ਅਸੰਗਠਿਤ ਖੇਤਰ ਦੇ ਲੋਕਾਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਸੋਨੀਆਂ ਗਾਂਧੀ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ ਕਿਹਾ ਕਿ ਇਸ ਲੌਕਡਾਊਨ ਵਿਚ ਕਿਸਾਨਾਂ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ। ਕਮਜ਼ੋਰ ਅਤੇ ਅਸ਼ਪਸ਼ਟ ਖਰੀਦ ਨੀਤੀਆਂ ਕਾਰਨ ਕਿਸਾਨ ਪ੍ਰੇਸ਼ਾਨੀ ਵਿਚੋਂ ਗੁਜਰ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵੀ ਜਲਦ ਹੱਲ ਕਰਨ ਦੀ ਲੋੜ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।