ICSE, ISC ਬੋਰਡ ਪ੍ਰੀਖਿਆਵਾਂ 'ਚ ਬੈਠਣ ਲਈ ਜ਼ਰੂਰੀ ਨਹੀਂ ਹੈ ਕੋਰੋਨਾ ਟੀਕਾ
CISCE ਨੇ ਕਿਹਾ- ਟੀਕੇ ਤੋਂ ਬਿਨ੍ਹਾ ਬੱਚਿਆਂ ਨੂੰ ਬੋਰਡ ਦੀ ਪ੍ਰੀਖਿਆ ਦੇਣ ਤੋਂ ਨਹੀਂ ਰੋਕਿਆ ਜਾ ਸਕਦਾ
ਨਵੀਂ ਦਿੱਲੀ : ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆ ਕੌਂਸਲ (ਸੀਆਈਐਸਸੀਈ) ਨੇ ਆਈਸੀਐਸਈ ਅਤੇ ਆਈਐਸਸੀ ਸਮੈਸਟਰ-2 ਪ੍ਰੀਖਿਆਵਾਂ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ। ਇਸ ਦੇ ਅਨੁਸਾਰ, ICSE ਅਤੇ ISC ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਲਈ ਟੀਕਾਕਰਣ ਜ਼ਰੂਰੀ ਨਹੀਂ ਹੈ। ਹਾਲਾਂਕਿ, ਜਨਵਰੀ ਦੇ ਸ਼ੁਰੂ ਵਿੱਚ ਬੋਰਡ ਨੇ ਇੱਕ ਸਲਾਹ ਜਾਰੀ ਕਰਕੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ 5-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਵਾਇਰਸ ਵੈਕਸੀਨ ਲਗਾਉਣ ਲਈ ਉਤਸ਼ਾਹਿਤ ਕਰਨ।
CISCE ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੀ ICSE, ISC ਸਮੈਸਟਰ 2 ਪ੍ਰੀਖਿਆ 2022 ਵਿੱਚ ਹਾਜ਼ਰ ਹੋਣ ਲਈ ਟੀਕਾਕਰਨ ਜ਼ਰੂਰੀ ਨਹੀਂ ਹੈ। ਸਾਰੇ ਸਕੂਲਾਂ ਅਤੇ ਉਨ੍ਹਾਂ ਦੇ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਟੀਕੇ ਤੋਂ ਬਿਨ੍ਹਾ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ।
ਇਹ ਮਾਮਲਾ ਉਦੋਂ ਸਾਹਮਣੇ ਆਇਆ ਹੈ ਜਦੋਂ ICSE, ISC ਬੋਰਡ ਪ੍ਰੀਖਿਆ 2022 ਦੇ ਸਬੰਧ ਵਿੱਚ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਪਹਿਲਾਂ ਟੀਕਾਕਰਨ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਮਹਾਰਾਸ਼ਟਰ ਰਾਜ ਦੀ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਵੀ ਇਸ ਸਬੰਧ ਵਿੱਚ ਇੱਕ ਟਵੀਟ ਕੀਤਾ ਹੈ।
CISCE ਨੇ ਫਿਰ ਸਪੱਸ਼ਟ ਕੀਤਾ ਕਿ 4 ਜਨਵਰੀ, 2022 ਦੀ ਨੋਟੀਫਿਕੇਸ਼ਨ 'ਸਲਾਹ' ਸੀ। ਇਸ ਦਾ ਮਤਲਬ ਇਹ ਨਹੀਂ ਸੀ ਕਿ ਟੀਕਾਕਰਨ ਜ਼ਰੂਰੀ ਸੀ।
ਜਦੋਂ ਕਿ 4 ਜਨਵਰੀ, 2022 ਨੂੰ ਜਾਰੀ ਕੀਤੇ ਗਏ CISCE ਅਧੀਨ ਨੋਟਿਸ ਵਿੱਚ ਕਿਹਾ ਗਿਆ ਹੈ, "CISCE ਨੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਮਾਪਿਆਂ ਨੂੰ ਆਪਣੇ 15 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੂੰ ਕੋਰੋਨਾ ਰੋਕੂ ਖੁਰਾਕ ਲੈਣ ਲਈ ਜਿੰਨਾ ਸੰਭਵ ਹੋ ਸਕੇ ਉਤਸ਼ਾਹਿਤ ਕਰਨ।" ਪਰ ਹੁਣ ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰੀਖਿਆ ਲਈ ਵੈਕਸੀਨ ਜ਼ਰੂਰੀ ਨਹੀਂ ਹੈ।