Pahalgam Attack: ਗ੍ਰਹਿ ਮੰਤਰੀ ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Pahalgam Attack: ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵਿੱਚ ਗੁੱਸੇ ਦੀ ਲਹਿਰ

Amit Shah visits hospital Pahalgam Attack News in punjabi

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਨੰਤਨਾਗ ਹਸਪਤਾਲ ਵਿਚ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਥੇ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ।

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵਿੱਚ ਗੁੱਸੇ ਦੀ ਲਹਿਰ ਹੈ। ਪਾਕਿਸਤਾਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਸਵੇਰੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਮਾਰੇ ਗਏ 28 ਲੋਕਾਂ ਦੀਆਂ ਦੇਹਾਂ ‘ਤੇ ਫੁੱਲ ਭੇਟ ਕੀਤੇ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ 28 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ। ਪੂਰੀ ਦੁਨੀਆ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।