Pahalgam attack: ਪਹਿਲਗਾਮ ਹਮਲੇ ’ਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਸ਼੍ਰੀਨਗਰ ਲਿਆਂਦੀਆਂ ਗਈਆਂ

ਏਜੰਸੀ

ਖ਼ਬਰਾਂ, ਰਾਸ਼ਟਰੀ

Pahalgam attack: ਫੁੱਲਮਾਲਵਾਂ ਭੇਟ ਕਰ ਕੇ ਦਿਤੀਆਂ ਜਾਣਗੀਆਂ ਸ਼ਰਧਾਂਜਲੀਆਂ

Bodies of those killed in Pahalgam attack brought to Srinagar

 

Pahalgam attack: ਕਸ਼ਮੀਰ ਦੇ ਪਹਿਲਗਾਮ ’ਚ ਮੰਗਲਵਾਰ ਨੂੰ ਹੋਏ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਬੁੱਧਵਾਰ ਨੂੰ ਸ਼੍ਰੀਨਗਰ ਲਿਆਂਦੀਆਂ ਗਈਆਂ, ਜਿੱਥੇ ਅਧਿਕਾਰੀ ਪੁਲਿਸ ਕੰਟਰੋਲ ਰੂਮ ਵਿੱਚ ਫੁੱਲਮਾਲਾਵਾਂ ਭੇਟ ਕਰਨਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰੀ ਨੇ ਕਿਹਾ, ‘‘ਸਾਨੂੰ 26 ਲਾਸ਼ਾਂ ਮਿਲੀਆਂ ਹਨ ਜੋ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਸ਼੍ਰੀਨਗਰ ਵਿੱਚ (ਬੁੱਧਵਾਰ ਨੂੰ) ਸਵੇਰੇ ਲਿਆਂਦੀਆਂ ਗਈਆਂ ਸਨ। ਲਾਸ਼ਾਂ ਨੂੰ ਪੁਲਿਸ ਕੰਟਰੋਲ ਰੂਮ (ਪੀਸੀਆਰ) ਲਿਜਾਇਆ ਜਾਵੇਗਾ।’’

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੋ ਮੰਗਲਵਾਰ ਰਾਤ ਨੂੰ ਸ਼੍ਰੀਨਗਰ ਪਹੁੰਚੇ, ਬੁੱਧਵਾਰ ਨੂੰ ਪੀਸੀਆਰ ਵਿੱਚ ਇੱਕ ਸਮਾਰੋਹ ਵਿੱਚ ਪੀੜਤਾਂ ਦੇ ਤਾਬੂਤਾਂ ’ਤੇ ਫੁੱਲਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਦੇ ਸਕਦੇ ਹਨ।

ਕਸ਼ਮੀਰ ਦੇ ਪਹਿਲਗਾਮ ਸ਼ਹਿਰ ਦੇ ਨੇੜੇ ’ਮਿੰਨੀ ਸਵਿਟਜ਼ਰਲੈਂਡ’ ਵਜੋਂ ਜਾਣੇ ਜਾਂਦੇ ਸੈਰ-ਸਪਾਟਾ ਸਥਾਨ ਬੈਸਰਨ ਵਿੱਚ ਮੰਗਲਵਾਰ ਦੁਪਹਿਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ। ਇਹ ਪਿਛਲੇ ਕਈ ਸਾਲਾਂ ਵਿੱਚ ਕਸ਼ਮੀਰ ਵਿੱਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਭ ਤੋਂ ਭਿਆਨਕ ਅੱਤਵਾਦੀ ਹਮਲਿਆਂ ਵਿੱਚੋਂ ਇੱਕ ਸੀ।

(For more news apart from Pahalgam attack Latest News, stay tuned to Rozana Spokesman)