ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਕੇਂਦਰ ਸਰਕਾਰ ਭਲਕੇ ਕਰੇਗੀ ਸਰਬ ਪਾਰਟੀ ਮੀਟਿੰਗ : ਸੂਤਰ
ਸਾਰੀਆਂ ਪਾਰਟੀਆਂ ਨੇ ਮੀਟਿੰਗ ਦੀ ਕੀਤੀ ਸੀ ਮੰਗ
Central government to hold all-party meeting tomorrow regarding Pahalgam terror attack: Source
ਨਵੀਂ ਦਿੱਲੀ : ਪਹਿਲਗਾਮ ’ਚ ਹੋਏ ਅਤਿਵਾਦੀ ਹਮਲੇ ਬਾਰੇ ਕੇਂਦਰ ਸਰਕਾਰ ਵੀਰਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਰਖਿਆ ਮੰਤਰੀ ਰਾਜਨਾਥ ਸਿੰਘ ਇਸ ਦੀ ਪ੍ਰਧਾਨਗੀ ਕਰ ਸਕਦੇ ਹਨ। ਸੂਤਰਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵੱਖੋ-ਵੱਖ ਪਾਰਟੀਆਂ ਦੇ ਆਗੂਆਂ ਨਾਲ ਗੱਲ ਕਰ ਰਹੇ ਹਨ। ਕਾਂਗਰਸ ਸਮੇਤ ਕਈ ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਸਰਬ ਪਾਰਟੀ ਮੀਟਿੰਗ ਦੀ ਮੰਗ ਕੀਤੀ ਸੀ।