Owaisi on Pahalgam terror attack: ਖੁਫ਼ੀਆ ਨਾਕਾਮੀ ਕਾਰਨ ਹੋਇਆ ਪਹਿਲਗਾਮ ਅਤਿਵਾਦੀ ਹਮਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

Owaisi on Pahalgam terror attack: ਕਿਹਾ, ਅਪਣੀ ਅਤਿਵਾਦੀ ਹਮਲੇ ਨੂੰ ਰੋਕਣ ਦੀ ਨੀਤੀ ਬਾਰੇ ਜਵਾਬ ਦੇਣ ਮੋਦੀ

Pahalgam terror attack due to intelligence failure: Owaisi targets Modi government

 

Owaisi on Pahalgam terror attack: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਪਹਿਲਗਾਮ ਅਤਿਵਾਦੀ ਹਮਲਾ ਖੁਫ਼ੀਆ ਅਸਫ਼ਲਤਾ ਦਾ ਨਤੀਜਾ ਸੀ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਇਸ ਘਟਨਾ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਹਮਲਾ ਉੜੀ ਅਤੇ ਪੁਲਵਾਮਾ ਵਿੱਚ ਵਾਪਰੀਆਂ ਘਟਨਾਵਾਂ ਨਾਲੋਂ ਵਧੇਰੇ ਖਤਰਨਾਕ, ਨਿੰਦਣਯੋਗ ਅਤੇ ਦਰਦਨਾਕ ਹੈ। ਹੈਦਰਾਬਾਦ ਦੇ ਸੰਸਦ ਮੈਂਬਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਉਮੀਦ ਜਤਾਈ ਕਿ ਸਰਕਾਰ ਸਾਰੇ ਅਤਿਵਾਦੀਆਂ ਨੂੰ ਸਬਕ ਸਿਖਾਏਗੀ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਏਗੀ।

ਉਨ੍ਹਾਂ ਕਿਹਾ, ‘‘ਪਹਿਲਗਾਮ ਵਿੱਚ ਅਤਿਵਾਦੀਆਂ ਨੇ ਮਾਸੂਮ ਲੋਕਾਂ ਦਾ ਧਰਮ ਪੁੱਛਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਮਾਰ ਦਿੱਤਾ। ਅਸੀਂ ਇਸਦੀ ਸਖ਼ਤ ਨਿੰਦਾ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਸਰਕਾਰ ਸਖ਼ਤ ਕਾਰਵਾਈ ਕਰੇਗੀ। ਇੱਕ ਹੋਰ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਖੁਫ਼ੀਆ ਨਾਕਾਮੀ ਵੀ ਹੈ।’’ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ (ਅਤਿਵਾਦ ਨੂੰ ਰੋਕਣ ਦੀ) ਨੀਤੀ ਕਿਸ ਹੱਦ ਤੱਕ ਸਫ਼ਲ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਦੇ ਅਤਿਵਾਦੀਆਂ ਦਾ ਇਰਾਦਾ ਭਾਰਤ ਵਿੱਚ ਦਹਿਸ਼ਤ ਫੈਲਾਉਣ ਅਤੇ ਮਾਸੂਮ ਲੋਕਾਂ ਨੂੰ ਮਾਰਨ ਦਾ ਹੈ।

ਓਵੈਸੀ ਨੇ ਕਿਹਾ, ‘‘ਇਹ ਇੱਕ ਦਰਦਨਾਕ ਘਟਨਾ ਹੈ ਅਤੇ ਇਹ ਨਸਲਕੁਸ਼ੀ ਹੈ।’’ ਉਨ੍ਹਾਂ ਕਿਹਾ ਕਿ ਏਆਈਐਮਆਈਐਮ ਘਟਨਾ ਦੇ ਪੀੜਤਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹੈ। ਉਨ੍ਹਾਂ ਕਿਹਾ ਕਿ (ਕੁਝ ਤਾਕਤਾਂ ਦੁਆਰਾ) ਕਸ਼ਮੀਰ ਵਿੱਚ ਸੈਰ-ਸਪਾਟਾ ਉਦਯੋਗ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

(For more news apart from Owaisi Latest News, stay tuned to Rozana Spokesman)