Jammu Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਘੁਸਪੈਠ ਵਿਰੋਧੀ ਕਾਰਵਾਈ ਵਿੱਚ ਦੋ ਅਤਿਵਾਦੀ ਮਾਰੇ ਗਏ: ਅਧਿਕਾਰੀ
ਅਧਿਕਾਰੀਆਂ ਨੇ ਦਿੱਤੀ ਜਾਣਕਾਰੀ
Jammu Kashmir Encounter News: ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀਆਂ ਨੇ ਕੰਟਰੋਲ ਰੇਖਾ ਪਾਰ ਕਰਕੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਫੌਜ ਦੇ ਜਵਾਨ ਅਤਿਵਾਦੀਆਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ। ਫੌਜ ਦੇ ਜਵਾਨਾਂ ਨੇ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਇਲਾਕੇ ਵਿੱਚ ਕਾਰਵਾਈ ਅਜੇ ਵੀ ਜਾਰੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਅਤਿਵਾਦੀਆਂ ਨੇ ਪਹਿਲਗਾਮ ਘੁੰਮਣ ਆਏ ਸੈਲਾਨੀਆਂ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ 28 ਲੋਕਾਂ ਦੀ ਮੌਤ ਹੋ ਗਈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਫੌਜ ਨੇ ਕਿਹਾ ਕਿ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਭਾਰੀ ਮੁਕਾਬਲਾ ਚੱਲ ਰਿਹਾ ਹੈ। ਇਸ ਕਾਰਵਾਈ ਵਿੱਚ ਹੁਣ ਤੱਕ 2 ਅਤਿਵਾਦੀ ਮਾਰੇ ਗਏ ਹਨ ਅਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅਤਿਵਾਦੀਆਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਹੋਰ ਜੰਗੀ ਸਮੱਗਰੀ ਬਰਾਮਦ ਕੀਤੀ ਗਈ ਹੈ। ਆਪਰੇਸ਼ਨ ਅਜੇ ਵੀ ਜਾਰੀ ਹੈ।