ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਪੀਐਮ ਮੋਦੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਇਕ ਵਾਰ ਫਿਰ ਜਿੱਤ ਗਿਆ ਹੈ।

Narendra Modi

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਇਕ ਵਾਰ ਫਿਰ ਜਿੱਤ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਇਕ ਮਜ਼ਬੂਤ ਭਾਰਤ ਦਾ ਨਿਰਮਾਣ ਕਰਾਂਗੇ। ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਸਭ ਦਾ ਸਾਥ+ਸਭ ਦਾ ਵਿਕਾਸ+ਸਭ ਦਾ ਵਿਸ਼ਵਾਸ= VijayiBharat।

ਦੱਸ ਦਈਏ ਕਿ ਐਨਡੀਏ ਨੂੰ ਸ਼ੁਰੂਆਤੀ ਰੁਝਾਨਾਂ ਵਿਚ 344 ਸੀਟਾਂ ਮਿਲ ਰਹੀਆਂ ਹਨ। ਇਸਦੇ ਨਾਲ ਹੀ ਭਾਜਪਾ ਵੀ ਬਹੁਮਤ ਦੇ ਅੰਕੜਿਆਂ ਤੋਂ ਜ਼ਿਆਦਾ 294 ਸੀਟਾਂ ਤੋਂ ਅੱਗੇ ਚਲ ਰਹੀ ਹੈ। ਦੂਜੇ ਪਾਸੇ ਯੂਪੀਏ ਕੋਲ 91 ਸੀਟਾਂ ਦਿਖਾਈ ਦੇ ਰਹੀਆਂ ਹਨ ਜਦਕਿ ਕਾਂਗਰਸ 53 ਦੇ ਕਰੀਬ ਸੀਟਾਂ ਹਾਸਿਲ ਕਰ ਰਹੀ ਹੈ। ਲੋਕ ਸਭ ਚੋਣਾਂ ਦੀ ਗਿਣਤੀ ਦੇ ਰੁਝਾਨਾਂ ਵਿਚ ਭਾਜਪਾ ਨੂੰ ਬਹੁਮਤ ਮਿਲਣ ਦੌਰਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਪੰਜ ਸਾਲਾਂ ਦੇ ਵਿਕਾਸ ਅਤੇ ਮਜ਼ਬੂਤ ਅਗਵਾਈ ਵਿਚ ਜਨਤਾ ਦੇ ਵਿਸ਼ਵਾਸ ਅਤੇ ਨੌਜਵਾਨ, ਗਰੀਬ, ਕਿਸਾਨ ਆਦਿ ਦੀਆਂ ਆਸਾਂ ਦੀ ਜਿੱਤ ਹੋਈ ਹੈ।

ਸ਼ਾਹ ਨੇ ਅਪਣੇ ਟਵੀਟ ਵਿਚ ਕਿਹਾ ਕਿ ਇਹ ਜਿੱਤ ਪੂਰੇ ਭਾਰਤ ਦੀ ਜਿੱਤ ਹੈ। ਇਸਦੇ ਨਾਲ ਹੀ ਉਹਨਾਂ ਨੇ ਭਾਜਪਾ ਦੇ ਕਰੋੜਾਂ ਕਰਮਚਾਰੀਆਂ ਵੱਲੋਂ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਸ਼ਾਹ ਨੇ ਕਿਹਾ ਕਿ ਵਿਸ਼ਵਾਸ ਅਤੇ ਬੇਮਿਸਾਲ ਵਿਕਾਸ ਦੀ ਪ੍ਰਤੀਕ ਮੋਦੀ ਸਰਕਾਰ ਬਨਾਉਣ ਲਈ ਭਾਰਤ ਦੀ ਜਨਤਾ ਨੂੰ ਕੋਟਿ ਕੋਟਿ ਪ੍ਰਣਾਮ। ਉਹਨਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।