ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸੰਭਾਲਿਆ ਵਿਸ਼ਵ ਸਿਹਤ ਸੰਗਠਨ ਦੇ ਚੇਅਰਮੈਨ ਦਾ ਅਹੁਦਾ
ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸ਼ੁੱਕਰਵਾਰ ਨੂੰ ਵਿਸ਼ਵ ਸਿਹਤ ਸੰਗਠਨ ਦੇ ਐਗਜ਼ੀਕਿਊਟਿਵ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ।
File Photo
ਨਵੀਂ ਦਿੱਲੀ, 22 ਮਈ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸ਼ੁੱਕਰਵਾਰ ਨੂੰ ਵਿਸ਼ਵ ਸਿਹਤ ਸੰਗਠਨ ਦੇ ਐਗਜ਼ੀਕਿਊਟਿਵ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਬੋਰਡ ’ਚ ਤਕਨੀਕੀ ਰੂਪ ਨਾਲ 34 ਮੈਂਬਰ ਹਨ ਜਿਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ ਜਦਕਿ ਚੇਅਰਮੈਨ ਦਾ ਅਹੁਦਾ ਇਕ ਸਾਲ ਦੇ ਲਈ ਚੁਣਿਆ ਜਾਂਦਾ ਹੈ। (ਏਜੰਸੀ)