ਦਿੱਲੀ ਵਿਚ ਗਰਮੀ ਤੋਂ ਰਾਹਤ ਨਹੀਂ, ਮੌਸਮ ਵਿਭਾਗ ਨੇ ਜਾਰੀ ਕੀਤਾ Yellow Alert
ਰਾਜਧਾਨੀ ਦਿੱਲੀ-ਐਨਸੀਆਰ ਸਮੇਤ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਮਈ ਦੇ ਅਖੀਰ ਵਿਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ।
ਨਵੀਂ ਦਿੱਲੀ: ਰਾਜਧਾਨੀ ਦਿੱਲੀ-ਐਨਸੀਆਰ ਸਮੇਤ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਮਈ ਦੇ ਅਖੀਰ ਵਿਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਨੂੰ ਹਾਲੇ ਵੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਦਿੱਲੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਅਗਲੇ ਕੁਝ ਦਿਨਾਂ ਤੱਕ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ।ਮੌਸਮ ਵਿਭਾਗ ਦੇ ਉੱਤਰ-ਪੱਛਮੀ ਮੌਸਮ ਵਿਭਾਗ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਦਿੱਲੀ ਵਿਚ ਤੇਜ਼ ਹਵਾਵਾਂ ਕਾਰਨ ਪਾਲਮ ਅਤੇ ਲੋਧੀ ਰੋਡ ਦੇ ਇਲਾਕਿਆਂ ਵਿਚ ਬਹੁਤ ਗਰਮੀ ਦੇਖਣ ਨੂੰ ਮਿਲੀ।
ਇਥੇ ਸਭ ਤੋਂ ਵੱਧ ਤਾਪਮਾਨ ਕ੍ਰਮਵਾਰ 45.4 ਅਤੇ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਆਈਐਮਡੀ ਦੇ ਡਾਇਰੈਕਟਰ ਜਨਰਲ ਨੇ ਕਿਹਾ ਸੀ ਕਿ ਚੱਕਰਵਾਤੀ ਅਮਫਾਨ ਤੋਂ ਬਾਅਦ ਉੱਤਰ ਅਤੇ ਮੱਧ ਭਾਰਤ ਵਿਚ ਤਾਪਮਾਨ ਵਿਚ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿਚ ਪਾਰਾ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਅਤੇ ਸਾਲ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ।